13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 11-03-2026

ਟਾਂਡਾ ਉੜਮੁੜ, 10 ਮਾਰਚ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਉੜਮੁੜ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ, ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਅਤੇ ਵਿੱਤ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਇਸ ਵੱਖ-ਵੱਖ ਬੁਲਾਰਿਆਂ ਨੇ ਕਿਹਾ ਸਰਕਾਰ ਨੇ ਪੈਨਸ਼ਨਰਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਪਿਛਲੇ ਚਾਰ ਸਾਲਾਂ ਵਿਚ ਕੋਈ ਸੰਜੀਦਗੀ ਨਹੀਂ ਵਿਖਾਈ | ਜਿਸ ਕਾਰਨ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਰੋਸ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 16 ਫ਼ੀਸਦੀ ਡੀ.ਏ.ਦੇਵੇ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ 1 ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਦੀਆਂ ਪੈਨਸ਼ਨਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ 2.59 ਦੇ ਫ਼ਾਰਮੂਲੇ ਮੁਤਾਬਿਕ ਤੁਰੰਤ ਤੌਰ 'ਤੇ ਸੰਸ਼ੋਧਿਤ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਆਪਣੀਆਂ ਮੰਗਾਂ ਦੀ ਖ਼ਾਤਰ ਪੰਜਾਬ ਵਿਧਾਨ ਸਭਾ ਵੱਲ ਕੀਤੀ ਗਈ ਕੂਚ ਦੌਰਾਨ ਮੁਲਾਜ਼ਮਾਂ, ਪੈਨਸ਼ਨਰਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਤੇ ਚੰਡੀਗੜ੍ਹ ਪੁਲਸ ਵੱਲੋਂ ਕੀਤੇ ਗਏ ਸਰਕਾਰੀ ਜਬਰ ਦਾ ਉਹ ਸਖ਼ਤ ਵਿਰੋਧ ਕਰਦੇ ਹਨ | ਬੁਲਾਰਿਆਂ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਹਜ਼ਾਰਾਂ ਮਹਿਲਾਂ ਦੀਆਂ ਚੁੰਨੀਆਂ ਸੜਕਾਂ ਤੇ ਰੋਲੀਆਂ ਗਈਆਂ ਅਤੇ ਮੁਲਾਜ਼ਮਾਂ ਦੀਆਂ ਪੱਗਾਂ ਲਾਹੀਆਂ ਗਈਆਂ | ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਪ੍ਰੋ. ਕੇ. ਕਲੋਟੀ, ਸੰਤੋਖ ਸਿੰਘ, ਅਮਰਜੀਤ ਸਿੰਘ, ਤੀਰਥ ਸਿੰਘ, ਗੁਰਮੀਤ ਸਿੰਘ, ਵਿਨੋਦ ਸੈਣੀ, ਕਸ਼ਮੀਰਾ ਸਿੰਘ, ਮਦਨ ਸਿੰਘ, ਸ਼ਿਵ ਕੁਮਾਰ, ਹਰਭਜਨ ਸਿੰਘ, ਮਾਸਟਰ ਗੁਰਮੀਤ ਸਿੰਘ, ਅਮਰੀਕ ਸਿੰਘ ਹਰਸੀ ਪਿੰਡ, ਧਰਮ ਸਿੰਘ, ਅਮਰੀਕ ਸਿੰਘ ਲਿਤਰਾਂ ਮੋਹਨ ਸਿੰਘ, ਕਸ਼ਮੀਰਾ ਸਿੰਘ, ਰਤਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁਕੇਰੀਆਂ ਹਲਕੇ ਦੀਆਂ ਮੁੱਖ ਮੰਗਾਂ ਤੋਂ ਪ੍ਰੋ. ਮੁਲਤਾਨੀ ਨੇ ਕਰਵਾਇਆ ਜਾਣੂ <br/... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24