13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਸਰਕਾਰ ਵਲੋਂ ਅÏਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਫ਼ੈਸਲਾ ਸ਼ਲਾਘਾਯੋਗ- ਵਿਰਦੀ <br/>

Ad Position 21
No active advertisement
ਅਜੀਤ ਡੈਸਕ 11-03-2026

ਦਸੂਹਾ, 10 ਮਾਰਚ (ਭੁੱਲਰ)-ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਕਮਲਦੀਪ ਸਿੰਘ ਵਿਰਦੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅÏਰਤਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਜੋ ਫ਼ੈਸਲਾ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਇਕ ਇਤਿਹਾਸਿਕ ਕਦਮ ਸਾਬਤ ਹੋਇਆ ਕਿਉਂਕਿ ਅÏਰਤਾਂ ਵਿਚ ਇਸ ਫ਼ੈਸਲੇ ਨੂੰ ਲੈ ਕੇ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਕੈਟਾਗਰੀ ਦੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਅÏਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜੋ ਅÏਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਵਿਸਾਖੀ ਦੇ ਸ਼ੁੱਭ ਮੌਕੇ 'ਤੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਜਲਦੀ ਤੋਂ ਜਲਦੀ ਯੋਗ ਮਹਿਲਾਵਾਂ ਦੇ ਖਾਤਿਆਂ ਵਿਚ ਇਹ ਰਕਮ ਪਹੁੰਚਾਈ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦਿਆਂ ਵਿਸ਼ਵ ਮਹਿਲਾ ਦਿਵਸ ਦੇ ਮੌਕੇ 'ਤੇ ਰਾਜ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ | ਇਸ ਮੌਕੇ ਗੁਰਜੀਤ ਸਿੰਘ, ਹਰਵਿੰਦਰ ਸਿੰਘ ਕਾਹਲੋਂ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਚੀਆਂ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰ ਕਰਵਾਉਣ- ਆਸ਼ਿਕਾ ਜੈਨ ਅਗਲੀ ਖ਼ਬਰ ਟੈਲੀਕਾਮ ਦੀ ਦੁਕਾਨ ਦੀ ਹਮਲਾਵਰਾਂ ਵਲੋਂ ਭੰਨ੍ਹ-ਤੋੜ, ਮਾਲਕ ਸਮੇਤ 2 ਜ਼ਖ਼ਮੀ <br/>
Ad Position 24