13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬੱਚੀਆਂ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰ ਕਰਵਾਉਣ- ਆਸ਼ਿਕਾ ਜੈਨ

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅÏਰਤਾਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਕਿ 14 ਸਾਲ ਤੱਕ ਦੀਆਂ ਬੱਚੀਆਂ ਨੂੰ ਐੱਚ. ਪੀ. ਵੀ. (ਹਿਊਮਨ ਪੈਪਿਲੋਮਾ ਵਾਇਰਸ) ਟੀਕਾਕਰਨ ਲਾਜ਼ਮੀ ਲਗਵਾਇਆ ਜਾਵੇ ਜਿਸ ਲਈ ਜ਼ਿਲ੍ਹੇ ਵਿਚ 28 ਫਰਵਰੀ ਤੋਂ ਟੀਕਾਕਰਨ ਮੁਹਿੰਮ ਲਗਾਤਾਰ ਚੱਲ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ 14 ਸਾਲ ਦੀਆਂ ਉਨ੍ਹਾਂ ਬੱਚੀਆਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਉਮਰ ਅਜੇ 15 ਸਾਲ ਨਹੀਂ ਹੋਈ ਹੈ | ਉਨ੍ਹਾਂ ਕਿਹਾ ਕਿ ਅÏਰਤਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਟੀਕਾਕਰਨ ਸਭ ਤੋਂ ਅਸਰਦਾਰ ਢੰਗ ਹੈ ਅਤੇ ਇਹ ਵੈਕਸੀਨ ਇਕ ਹੀ ਖ਼ੁਰਾਕ ਵਜੋਂ ਦਿੱਤੀ ਜਾਂਦੀ ਹੈ ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਹੈ | ਉਨ੍ਹਾਂ ਦੱਸਿਆ ਕਿ ਭਾਰਤ ਵਿਚ ਅÏਰਤਾਂ ਵਿਚ ਛਾਤੀ ਵਿਚ ਕੈਂਸਰ ਤੋਂ ਬਾਅਦ ਸਰਵਾਈਕਲ ਕੈਂਸਰ ਦੂਜੇ ਨੰਬਰ 'ਤੇ ਆਉਂਦਾ ਹੈ, ਇਸ ਲਈ ਇਸ ਬਿਮਾਰੀ ਦੀ ਰੋਕਥਾਮ ਲਈ ਸਮੇਂ ਸਿਰ ਟੀਕਾਕਰਨ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਡਰਾਈਵਰ ਲੋਡਿੰਗ ਟਰੱਕ ਲਾਵਾਰਸ ਛੱਡ ਕੇ 50 ਹਜ਼ਾਰ ਚੋਰੀ ਕਰਕੇ ਫ਼ਰਾਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅÏਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦਾ ਫ਼ੈਸਲਾ ਸ਼ਲਾਘਾਯੋਗ- ਵਿਰਦੀ <br/>
Ad Position 24