ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਪੰਜਾਬ ਦੀਆਂ ਅÏਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਕੇ ਸੂਬੇ ਦੀਆਂ ਅÏਰਤਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦ ਕਿ ਸੂਬੇ 'ਚ ਸਰਕਾਰ ਦਾ ਗਠਨ ਹੋਇਆਂ ਨੂੰ ਲਗਪਗ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ. ਏ. ਸੀ. ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਗੱਲਬਾਤ ਦੌਰਾਨ ਕੀਤਾ | ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਦੇ ਨੁਮਾਇੰਦੇ ਸਾਰੀਆਂ ਸਰਕਾਰੀ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ, ਉਸੇ ਤਰ੍ਹਾਂ ਹੀ ਇਸ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੀਆਂ ਅÏਰਤਾਂ ਨੂੰ ਗੁੰਮਰਾਹ ਕਰਨਾ ਛੱਡ ਕੇ ਪਿਛਲੇ ਚਾਰ ਸਾਲਾਂ ਤੋਂ ਬਣਦੀ 48000 ਰੁਪਏ ਦੀ ਰਾਸ਼ੀ ਅÏਰਤਾਂ ਦੇ ਖਾਤਿਆਂ 'ਚ ਪਾਈ ਜਾਵੇ | ਇਸ ਮੌਕੇ ਉਨ੍ਹਾਂ ਨਾਲ ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਕੌਮੀ ਮੀਤ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਹਰਸਿਮਰਨ ਸਿੰਘ ਹਰਜੀ ਬਾਜਵਾ ਤੇ ਕੁਲਵਿੰਦਰ ਸਿੰਘ ਕਿੰਦਾ ਆਦਿ ਹਾਜ਼ਰ ਸਨ |