ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ਼ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮਾਮਲੇ ਅਸਰਦਾਰ ਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ | ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਿਤ ਨੋਡਲ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ | ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ 5 ਤੱਕ ਲਈ ਸਹਾਇਕ ਨਿਗਮ ਇੰਜੀਨੀਅਰ ਪ੍ਰਸ਼ਾਂਤ ਕੁਮਾਰ, ਵਾਰਡ ਨੰਬਰ 6 ਤੋਂ 10 ਸਹਾਇਕ ਨਿਗਮ ਇੰਜੀਨੀਅਰ ਹਰਦੀਪ ਕੁਮਾਰ, ਵਾਰਡ ਨੰਬਰ 11 ਤੋਂ 15 ਸਹਾਇਕ ਨਿਗਮ ਇੰਜੀਨੀਅਰ ਲਵਦੀਪ ਸਿੰਘ, ਵਾਰਡ ਨੰਬਰ 16 ਤੋਂ 20 ਜੂਨੀਅਰ ਇੰਜੀਨੀਅਰ ਪਵਨ ਕੁਮਾਰ, ਵਾਰਡ ਨੰਬਰ 21 ਤੋ 25 ਜੂਨੀਅਰ ਇੰਜੀਨੀਅਰ ਸਿਮਰਜੀਤ ਸਿੰਘ, ਵਾਰਡ ਨੰਬਰ 26 ਤੋਂ 30 ਜੂਨੀਅਰ ਇੰਜੀਨੀਅਰ ਅਵਤਾਰ ਸਿੰਘ, ਵਾਰਡ ਨੰਬਰ 31 ਤੋ 35 ਜੂਨੀਅਰ ਇੰਜੀਨੀਅਰ ਇੰਦਰਬੀਰ ਸਿੰਘ, ਵਾਰਡ ਨੰਬਰ 36 ਤੋਂ 40 ਜੂਨੀਅਰ ਇੰਜੀਨੀਅਰ ਮੁਕੇਸ਼ ਕੁਮਾਰ, ਵਾਰਡ ਨੰਬਰ 41 ਤੋ 45 ਹੈੱਡ ਡਰਾਫਟਮੈਨ ਸੰਜੀਵ ਕੁਮਾਰ ਅਤੇ ਵਾਰਡ ਨੰਬਰ 46 ਤੋ 50 ਸੁਪਰਡੈਂਟ ਗੁਰਮੇਲ ਸਿੰਘ ਵੱਖ-ਵੱਖ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਅਤੇ ਸਮੂਹ ਵਾਰਡ ਨੋਡਲ ਅਫ਼ਸਰਾਂ ਦੇ ਕੰਮਾਂ ਦੀ ਨਜ਼ਰਸਾਨੀ ਕਰਨ ਲਈ ਵਾਰਡ ਕਲਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿਚ ਵਾਰਡ ਨੰਬਰ 1 ਤੋ 25 ਤੱਕ ਨਿਗਰਾਨ ਅਫ਼ਸਰ ਨਿਗਮ ਇੰਜੀਨੀਅਰ ਕੁਲਦੀਪ ਸਿੰਘ ਅਤੇ ਵਾਰਡ ਨੰਬਰ 26 ਤੋ 50 ਤੱਕ ਨਿਗਰਾਨ ਅਫ਼ਸਰ ਨਿਗਮ ਇੰਜੀਨੀਅਰ ਹਰਪ੍ਰੀਤ ਸਿੰਘ ਲਗਾਏ ਗਏ ਹਨ |