14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਫ਼ਤਹਿ ਅਕੈਡਮੀ ਟਾਂਡਾ 'ਚ ਇਨਾਮ ਵੰਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਟਾਂਡਾ ਉੜਮੁੜ, 10 ਮਾਰਚ (ਭਗਵਾਨ ਸਿੰਘ ਸੈਣੀ)-ਫ਼ਤਿਹ ਅਕੈਡਮੀ ਟਾਂਡਾ ਵਿਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਪ੍ਰਬੰਧਕ ਐੱਮ .ਡੀ. ਤਜਿੰਦਰ ਸਿੰਘ ਢਿੱਲੋਂ ਅਤੇ ਸੁਖਨਿੰਦਰ ਸਿੰਘ ਕਲੋਟੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਵੱਖ-ਵੱਖ ਕਲਾਸਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ | ਨਤੀਜਿਆਂ ਅਨੁਸਾਰ ਸਾਇੰਸ ਸਟਰੀਮ ਵਿਚ ਜਲੇਸ਼ ਵਿਰਲੀ ਨੇ ਪਹਿਲਾ, ਸਹਜਪ੍ਰੀਤ ਕੌਰ ਨੇ ਦੂਜਾ ਅਤੇ ਕੇਵਿਨਵੀਰ ਸਿੰਘ ਸੈਣੀ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਰਮਨਪ੍ਰੀਤ ਕੌਰ ਨੂੰ ਖ਼ਾਸ ਸਨਮਾਨ ਨਾਲ ਨਿਵਾਜਿਆ ਗਿਆ | ਕਾਮਰਸ ਸਟਰੀਮ ਵਿਚ ਓਮ ਨਈਅਰ ਪਹਿਲੇ, ਜਸਕੀਰਣਦੀਪ ਕੌਰ ਦੂਜੇ ਅਤੇ ਰਵਨੀਤ ਕੌਰ ਤੀਜੇ ਸਥਾਨ 'ਤੇ ਰਹੇ | ਆਰਟਸ ਸਟਰੀਮ ਵਿਚ ਹਰਮੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਐਮ.ਡੀ. ਤਜਿੰਦਰ ਸਿੰਘ ਢਿੱਲੋਂ ਅਤੇ ਸੁਖਵਿੰਦਰ ਸਿੰਘ ਕਲੋਟੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਪਿ੍ੰਸੀਪਲ ਰਾਜੇਸ਼ ਕੁਮਾਰ ਤ੍ਰੇਹਨ, ਵਾਈਸ ਪਿ੍ੰਸੀਪਲ ਸੰਦੀਪ ਕੌਰ, ਕੋਆਰਡੀਨੇਟਰ ਸੁਖਜਿੰਦਰ ਕੌਰ, ਡੀ.ਪੀ.ਈ. ਬਲਕਰਨ ਸਿੰਘ, ਅਚਿਨ ਸ਼ਿਵਾ ਠਾਕੁਰ, ਅੰਸ਼ੂ ਕਮਲ, ਮੰਦੀਪ ਕੌਰ, ਰਾਜਿੰਦਰ ਕੌਰ, ਪਿ੍ਯੰਕਾ ਗੁਪਤਾ, ਜੋਤੀ ਨਈਅਰ ਅਤੇ ਪੂਜਾ ਸੈਣੀ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਸੀ. 5ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਨਗਰ ਨਿਗਮ ਵਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
Ad Position 24