ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਬੀ. ਐੱਸ. ਸੀ. 5ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਉਕਤ ਨਤੀਜੇ 'ਚ ਕਾਲਜ ਦੀ ਵਿਦਿਆਰਥਣ ਸੇਜਲ ਭਾਟੀਆ ਨੇ 76 ਫ਼ੀਸਦੀ ਅੰਕ ਲੈ ਕੇ ਕਾਲਜ 'ਚੋਂ ਪਹਿਲਾ, ਮਨਕਿਰਨ ਕੌਰ ਨੇ 74.89 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਸੁਹਾਨੀ ਨੇ 72.8 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐੱਮ. ਭੱਲਾ ਨੇ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |