14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਵਰਲਡ ਬੁੱਕ ਆਫ਼ ਰਿਕਾਰਡਜ਼ ਵਲੋਂ ਐਵਾਰਡ ਮਿਲਣ 'ਤੇ ਖੰਨਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ 10 ਮਾਰਚ (ਬਲਜਿੰਦਰਪਾਲ ਸਿੰਘ)-ਵਰਲਡ ਬੁੱਕ ਆਫ਼ ਰਿਕਾਰਡਜ਼ ਪੰਜਾਬ ਚੈਪਟਰ ਦੇ ਸੀ. ਈ. ਓ. ਸੰਦੀਪ ਡੋਗਰਾ ਵਲੋਂ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਜਨਤਕ ਸੇਵਾਵਾਂ ਬਦਲੇ ਪੁਰਸਕਾਰ ਦਿੱਤੇ ਜਾਣ 'ਤੇ ਪੰਜਾਬ ਭਾਜਪਾ ਕੋਰ ਕਮੇਟੀ ਨੇ ਖੰਨਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਖੰਨਾ ਹਮੇਸ਼ਾ ਹੀ ਪਾਰਟੀ ਨੂੰ ਮਜ਼ਬੂਤ ??ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਗਤੀ ਦੇਣ ਦੀ ਕੋਸ਼ਿਸ਼ ਕਰਦੇ ਰਹੇ ਹਨ ਤੇ ਰਾਜਨੀਤੀ ਦੇ ਨਾਲ-ਨਾਲ ਉਹ ਮਾਨਵਤਾ ਦੀ ਸੇਵਾ ਨੂੰ ਵੀ ਪਹਿਲ ਦਿੰਦੇ ਹਨ, ਜਿਸ ਕਾਰਨ ਖੰਨਾ ਨੂੰ ਵਰਲਡ ਬੁੱਕ ਆਫ਼ ਰਿਕਾਰਡਜ਼ ਵਲੋਂ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਐਵਾਰਡ ਮਿਲਣ 'ਤੇ ਸੂਬਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਤੇ ਹੋਰਨਾਂ ਸੀਨੀਅਰ ਆਗੂਆਂ ਨੇ ਵੀ ਖੰਨਾ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਢੋਲਵਾਹਾ ਵਿਖੇ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਸਰਕਾਰ ਵਲੋਂ ਆਖ਼ਰੀ ਬਜਟ ਸੈਸ਼ਨ ਦੌਰਾਨ ਵੀ ਮੁਲਾਜ਼ਮਾਂ ਦੇ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਗਿਆ- ਕਾਕਾ ਬੇਰ ਕਲਾਂ
Ad Position 24