14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰੀ ਕਾਲਜ ਢੋਲਵਾਹਾ ਵਿਖੇ ਖੇਡ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 11-03-2026
ਹਰਿਆਣਾ, 10 ਮਾਰਚ (ਹਰਮੇਲ ਸਿੰਘ ਖੱਖ)-ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਵਾਹਾ ਵਲੋਂ ਸਾਲਾਨਾ ਖੇਡ ਮੇਲਾ ਪਿ੍ੰਸੀਪਲ ਮੈਡਮ ਸਵਿਤਾ ਗੁਪਤਾ ਤੇ ਕਾਲਜ ਸਟਾਫ਼ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਬੜੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਰਪੰਚ ਅਮਨਦੀਪ ਸਿੰਘ ਪਿੰਡ ਬਸੀ ਮਾਰੂਫ਼ ਸਿਆਲਾ ਅਤੇ ਜ਼ਿਲ੍ਹਾ ਖੇਡ ਪ੍ਰਧਾਨ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਸਵਿਤਾ ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਕਾਸ 'ਚ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਵੱਡਾ ਯੋਗਦਾਨ ਪਾਉਂਦੀਆਂ ਹਨ | ਵਿਦਿਆਰਥੀਆਂ ਨੇ ਵੱਖ ਵੱਖ ਟਰੈਕ ਦੋੜਾਂ, ਸੈਕ ਰੇਸ, ਲੈਮਨ ਰੇਸ, ਸ਼ਾਟਪੁੱਟ, ਜੈਵਲਿਨ ਥ੍ਰੋ ਅਤੇ ਡਿਸਕਸ ਥ੍ਰੋ, ਦੋ-ਪੈਰੀ ਦੌੜ, ਫੀਲਡ ਈਵੈਂਟ 'ਚ ਭਾਗ ਲੈ ਕੇ ਆਪਣੀ ਤਾਕਤ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ | ਟੱਗ ਆਫ ਵਾਰ ਸਭ ਤੋਂ ਰੋਮਾਂਚਕ ਮੁਕਾਬਲਿਆਂ ਵਿਚੋਂ ਇੱਕ ਰਿਹਾ, ਜਿਸ ਵਿਚ ਟੀਮਾਂ ਨੇ ਇੱਕਜੁੱਟਤਾ ਅਤੇ ਦਿ੍ੜਤਾ ਨਾਲ ਭਾਗ ਲਿਆ | ਅੰਤ ਵਿਚ ਨਤੀਜੇ ਘੋਸ਼ਿਤ ਕੀਤੇ ਗਏ ਅਤੇ ਜੇਤੂਆਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਪ੍ਰਦਾਨ ਕੀਤੇ ਗਏ | ਇਸ ਮੌਕੇ ਡਾ. ਹਰਜੋਤ ਸਿੰਘ, ਸਹਾਇਕ ਪ੍ਰੋਫੈਸਰ ਮੋਨਿਕਾ, ਸਹਾਇਕ ਪ੍ਰੋਫੈਸਰ ਮਨਦੀਪ ਕੌਰ, ਸਹਾਇਕ ਪ੍ਰੋਫੈਸਰ ਮਨਦੀਪ ਕੌਰ, ਸਹਾਇਕ ਪ੍ਰੋਫੈਸਰ ਮਨਮੋਹਨ ਸਿੰਘ, ਸਹਾਇਕ ਪ੍ਰੋਫੈਸਰ ਜਸਵੀਰ ਕੌਰ, ਸਹਾਇਕ ਪ੍ਰੋਫੈਸਰ ਹਰਸ਼ ਚੰਢਲਾ, ਮੈਡਮ ਇੰਦਰਜੀਤ ਕੌਰ, ਮੈਡਮ ਸਿਮਰਨਜੀਤ ਕੌਰ, ਅਵਤਾਰ ਸਿੰਘ, ਮੈਡਮ ਰੇਣੂ ਬਾਲਾ, ਮੈਡਮ ਆਸ਼ਾ ਰਾਣੀ ਤੇ ਅਵਤਾਰ ਸਿੰਘ ਬਿੱਟੂ ਆਦਿ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਰਲਡ ਬੁੱਕ ਆਫ਼ ਰਿਕਾਰਡਜ਼ ਵਲੋਂ ਐਵਾਰਡ ਮਿਲਣ 'ਤੇ ਖੰਨਾ ਦਾ ਸਨਮਾਨ
Ad Position 24