ਸ਼ਾਮਚੁਰਾਸੀ, 10 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ 'ਚ ਅਕਾਲੀ ਦਲ ਦੀ ਮਜ਼ਬੂਤੀ ਅਤੇ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ 'ਤੇ ਸਰਗਰਮ ਕਰਨ ਦੇ ਉਦੇਸ਼ ਨਾਲ ਸ਼ਾਮਚੁਰਾਸੀ ਦੇ ਪਿੰਡ ਅਧਿਕਾਰਾਂ ਵਿਖੇ ਇਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਅਧਿਕਾਰਾਂ ਦੇ ਪ੍ਰਬੰਧਾਂ ਹੇਠ ਹੋਈ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ?ਇਸ ਮੌਕੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯੂਥ ਅਰਮਿੰਦਰ ਸਿੰਘ ਹੁਸੈਨਪੁਰ, ਹਰਜਿੰਦਰ ਸਿੰਘ ਅਧਿਕਾਰਾਂ, ਹਰਦੇਵ ਸਿੰਘ ਸਹਾਏਪੁਰੀ, ਦਲਜਿੰਦਰ ਸਿੰਘ ਧਾਮੀ ਮੈਂਬਰ ਜਨਰਲ ਕੌਂਸਲ, ਜਥੇ. ਬਲਵੰਤ ਸਿੰਘ ਬਰਿਆਲ, ਨੰਬਰਦਾਰ ਬਲਵੀਰ ਸਿੰਘ ਆਹਰਾਂ, ਭੁਪਿੰਦਰ ਸਿੰਘ ਮਹਿੰਦੀਪੁਰ, ਜਸਵਿੰਦਰ ਸਿੰਘ, ਅਵਤਾਰ ਸਿੰਘ, ਗਗਨਦੀਪ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਉਪਕਾਰ ਸਿੰਘ, ਇੰਦਰਦੀਪ ਸਿੰਘ, ਗੁਰਤੇਜਵੀਰ ਸਿੰਘ ਭੁੱਲਰ ਵੀ ਸ਼ਾਮਿਲ ਸਨ |