14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਲਾਲੀ ਬਾਜਵਾ ਦੀ ਅਗਵਾਈ 'ਚ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਕੰਗ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ 'ਚ ਹਰੇਕ ਮਿਹਨਤੀ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਤਾਂ ਜੋ ਉਸ ਤੋਂ ਉਤਸ਼ਾਹਿਤ ਹੋ ਕੇ ਹੋਰ ਵਰਕਰ ਵੀ ਪਾਰਟੀ ਦੀ ਬਿਹਤਰੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਪਾਰਟੀ ਦਾ ਬੁਲਾਰਾ ਨਿਯੁਕਤ ਹੋਣ 'ਤੇ ਐਡ. ਪੁਨੀਤਇੰਦਰ ਸਿੰਘ ਕੰਗ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਜਿੱਤ ਦਰਜ਼ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਹੁਣ ਤੋਂ ਹੀ ਹਰੇਕ ਵਰਕਰ ਨੂੰ ਮਿਹਨਤ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਯਤਨ ਸ਼ੁਰੂ ਕਰ ਦੇਣੇ ਚਾਹੀਦੇ ਹਨ | ਇਸ ਮੌਕੇ ਐਡ. ਪੁਨੀਤਇੰਦਰ ਸਿੰਘ ਕੰਗ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਐਡ. ਸ਼ਮਸ਼ੇਰ ਸਿੰਘ ਭਾਰਦਵਾਜ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ, ਰਣਧੀਰ ਸਿੰਘ ਭਾਰਜ, ਹਰਿੰਦਰ ਸਿੰਘ ਝਿੰਗੜ, ਕਰਨ ਧੁੱਗਾ, ਐਡ. ਤਾਜਪ੍ਰੀਤ ਸਿੰਘ ਕੰਗ ਤੇ ਐਡ. ਰੋਮਨ ਸੱਭਰਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 14 ਸਾਲ ਦੀਆਂ ਬੱਚੀਆਂ ਦੇ ਐੱਚ. ਪੀ. ਵੀ. ਟੀਕਾ ਲਗਾਇਆ ਜਾਵੇ- ਡਾ. ਗਰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ
Ad Position 24