14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

14 ਸਾਲ ਦੀਆਂ ਬੱਚੀਆਂ ਦੇ ਐੱਚ. ਪੀ. ਵੀ. ਟੀਕਾ ਲਗਾਇਆ ਜਾਵੇ- ਡਾ. ਗਰਗ

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ: ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਵਿਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਐੱਚ.ਪੀ.ਵੀ. ਵੈਕਸੀਨੇਸ਼ਨ ਜ਼ਿਲੇ੍ਹ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਲਗਾਈ ਜਾ ਰਹੀ ਹੈ ਤਾਂ ਜੋ ਅÏਰਤਾਂ ਨੂੰ ਸਰਵਾਈਕਲ ਕੈਂਸਰ ਤੋ ਬਚਾਇਆ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਸੀਮਾ ਗਰਗ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 28 ਫਰਵਰੀ 2026 ਤੋਂ ਕੀਤੀ ਗਈ ਹੈ | ਇਸ ਦੇ ਤਹਿਤ 14 ਸਾਲ ਦੀਆਂ ਬੱਚੀਆਂ ਜਿਨਾ ਦੀ ਉਮਰ ਅਜੇ 15 ਸਾਲ ਨਹੀ ਹੋਈ ਹੈ, ਨੂੰ ਐਚ.ਪੀ.ਵੀ.(ਹਿਊਮਨ ਪੋਪੀਲੋਮਾ ਵਾਇਰਸ) ਟੀਕਾ ਲਗਾਇਆ ਜਾ ਰਿਹਾ ਹੈ, ਤਾਂ ਜੋ ਅÏਰਤਾਂ ਵਿਚ ਸਰਵਾਈਕਲ ਕੈਂਸਰ ਤੋਂ ਬਚਾਅ ਕੀਤਾ ਜਾ ਸਕੇ | ਸਿਹਤ ਵਿਭਾਗ ਦਾ ਮੁੱਖ ਉਦੇਸ਼ ਇਸ ਟੀਕਾਕਰਨ ਰਾਹੀਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਭਵਿੱਖ ਵਿਚ ਸੁਰੱਖਿਆ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2030 ਤੱਕ ਸਰਵਾਈਕਲ ਕੈਂਸਰ ਨੂੰ ਖ਼ਤਮ ਕਰਨ ਦਾ ਟੀਚਾ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਕਮਲ ਦੀ ਪ੍ਰਧਾਨਗੀ 'ਚ ਸਿਹਤ ਵਿਭਾਗ ਵਲੋਂ ਮੈਟਰਨਲ ਡੈੱਥ ਰੀਵਿਊ ਮੀਟਿੰਗ <br/> ਅਗਲੀ ਖ਼ਬਰ ਲਾਲੀ ਬਾਜਵਾ ਦੀ ਅਗਵਾਈ 'ਚ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਕੰਗ ਦਾ ਸਨਮਾਨ
Ad Position 24