14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਾ. ਕਮਲ ਦੀ ਪ੍ਰਧਾਨਗੀ 'ਚ ਸਿਹਤ ਵਿਭਾਗ ਵਲੋਂ ਮੈਟਰਨਲ ਡੈੱਥ ਰੀਵਿਊ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਮੈਟਰਨਲ ਡੈੱਥ ਰੀਵਿਊ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ | ਇਹ ਮੀਟਿੰਗ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਹਾਰਟਾ ਬੱਡਲਾ ਦੇ ਪਿੰਡ ਅਜੜਾਮ ਦੀ ਮਾਤਰੀ ਮੌਤ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਮਾਤਰੀ ਮੌਤਾਂ ਨੂੰ ਰੋਕਣ ਲਈ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੇ ਸਾਰੇ ਲੋੜੀਂਦੇ ਟੈੱਸਟ ਨਿਰਧਾਰਿਤ ਸਮੇਂ ਅੰਦਰ ਕਰਵਾਏ ਜਾਣ ਅਤੇ ਜ਼ਰੂਰਤ ਅਨੁਸਾਰ ਉਚਿੱਤ ਇਲਾਜ ਮੁਹੱਈਆ ਕਰਵਾਇਆ ਜਾਵੇ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਹਰ ਗਰਭਵਤੀ ਮਹਿਲਾ ਨੂੰ ਸਭ ਤੋਂ ਪਹਿਲਾਂ ਅਤੇ ਜਲਦੀ ਤੋਂ ਜਲਦੀ ਸਿਹਤ ਸੰਸਥਾ ਵਿਚ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਜਤਿੰਦਰ ਭਾਟੀਆ, ਡਾਕਟਰ ਮੰਜਰੀ ਗਾਈਨਾਕੋਲੋਜਿਸਟ, ਤਰਸੇਮ ਲਾਲ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸਬੰਧਿਤ ਬਲਾਕਾਂ ਤੋਂ ਫ਼ੀਲਡ ਸਟਾਫ਼ ਤੇ ਹੋਰ ਸੰਬੰਧਿਤ ਮੈਡੀਕਲ ਅਤੇ ਪੈਰਾਂ ਮੈਡੀਕਲ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਰਕਲ ਪ੍ਰਧਾਨ ਭੂੰਗਾ ਬਣਨ 'ਤੇ ਜਸਪਾਲ ਸਿੰਘ ਲੱਕੀ ਦਾ ਸਨਮਾਨ <br/> ਅਗਲੀ ਖ਼ਬਰ 14 ਸਾਲ ਦੀਆਂ ਬੱਚੀਆਂ ਦੇ ਐੱਚ. ਪੀ. ਵੀ. ਟੀਕਾ ਲਗਾਇਆ ਜਾਵੇ- ਡਾ. ਗਰਗ
Ad Position 24