ਹਰਿਆਣਾ, 10 ਮਾਰਚ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਸਰਕਲਾਂ ਅੰਦਰ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ | ਇਸੇ ਸਬੰਧੀ ਹੀ ਧੁੱਗਾ ਧਰਮ ਕੰਡਾ ਡੱਲੇਵਾਲ ਵਿਖੇ ਸਰਕਲ ਪ੍ਰਧਾਨ ਭੂੰਗਾ ਜਸਪਾਲ ਸਿੰਘ ਲੱਕੀ ਦਾ ਦੇਸ ਰਾਜ ਸਿੰਘ ਧੁੱਗਾ ਸਾਬਕਾ ਸੰਸਦੀ ਸਕੱਤਰ ਤੇ ਹੋਰਨਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਸੂਬੇ ਅੰਦਰ ਆਪਣੀ ਪਕੜ ਮਜ਼ਬੂਤ ਕਰਨ ਵਿਚ ਸਫਲ ਹੋ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ 2027 'ਚ ਸਰਕਾਰ ਬਣਾਉਣ ਲਈ ਤਿਆਰ ਹੈ | ਇਸ ਮੌਕੇ ਪਰਮਜੀਤ ਸਿੰਘ ਪੰਮੀ ਸਾਬਕਾ ਸਰਕਲ ਪ੍ਰਧਾਨ, ਹਰਵਿੰਦਰ ਸਿੰਘ ਡੱਲੇਵਾਲ, ਜਰਨੈਲ ਸਿੰਘ, ਕਮਲਦੀਪ ਸਿੰਘ ਤੇ ਹੋਰ ਹਾਜ਼ਰ ਸਨ |