14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਦਸਮੇਸ਼ ਗਰਲਜ਼ ਕਾਲਜ 'ਚ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ <br/>

Ad Position 21
No active advertisement
ਅਜੀਤ ਡੈਸਕ 11-03-2026
ਮੁਕੇਰੀਆਂ, 10 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਸਿੱਖਿਆ ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੀਆਂ ਹੋਈਆਂ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਖੇਡਾਂ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਕਾਲਜ ਦੇ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਖੇਡ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਡਾ. ਰਾਜਵਿੰਦਰ ਕੌਰ ਤੇ ਰਾਜਦੀਪ ਕੌਰ ਦੇ ਸਹਿਯੋਗ ਨਾਲ 20ਵੀਂ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਨੇ ਬਤੌਰ ਮੁੱਖ ਮਹਿਮਾਨ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ | ਮੁੱਖ ਮਹਿਮਾਨ ਵਲੋਂ ਖੇਡ ਵਿਭਾਗ ਦੇ ਮੁਖੀ ਲੈਫ਼ਟੀਨੈਂਟ ਡਾ. ਰਾਜਵਿੰਦਰ ਕੌਰ ਨੂੰ ਮਾਰਸ਼ਲ ਬੈਚ ਲਗਾਉਣ ਦੀ ਰਸਮ ਕੀਤੀ ਗਈ | ਪ੍ਰੋਗਰਾਮ ਦੇ ਆਰੰਭ ਵਿਚ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਬਹੁਤ ਸਾਕਾਰਾਤਮਕ ਭੂਮਿਕਾ ਨਿਭਾਉਂਦੀਆਂ ਹਨ | ਇਸ ਤੋਂ ਬਾਅਦ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਟਰਾਫ਼ੀਆਂ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਖੇਡ ਸਮਾਗਮ ਵਿਚ ਸਰਵੋਤਮ ਪ੍ਰਦਰਸ਼ਨ ਲਈ ਗੁਰਜੀਤ ਕੌਰ ਨੂੰ 'ਬੈੱਸਟ ਅਥਲੀਟ' ਦੇ ਸਨਮਾਨ ਨਾਲ ਨਿਵਾਜਿਆ ਗਿਆ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥਣਾਂ ਵਲੋਂ ਗਤਕਾ ਦੀ ਬਹਾਦਰੀ ਭਰਪੂਰ ਪੇਸ਼ਕਾਰੀ ਕੀਤੀ ਗਈ | ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰਾਂ ਨੇ ਖੇਡ ਵਿਭਾਗ ਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥਣਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਦਿੰਦੇ ਹਨ | ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ- ਮਹਾਜਨ, ਸਤੀਸ਼ <br/> ਅਗਲੀ ਖ਼ਬਰ ਸਰਕਲ ਪ੍ਰਧਾਨ ਭੂੰਗਾ ਬਣਨ 'ਤੇ ਜਸਪਾਲ ਸਿੰਘ ਲੱਕੀ ਦਾ ਸਨਮਾਨ <br/>
Ad Position 24