14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ- ਮਹਾਜਨ, ਸਤੀਸ਼ <br/>

Ad Position 21
No active advertisement
ਅਜੀਤ ਡੈਸਕ 11-03-2026
ਮੁਕੇਰੀਆਂ, 10 ਮਾਰਚ (ਰਾਮਗੜ੍ਹੀਆ)-ਬੀਤੇ ਦਿਨੀਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਅਤੇ ਹੋਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵਿਧਾਨ ਸਭਾ ਵੱਲ ਨੂੰ ਕੂਚ ਕਰ ਰਹੀਆਂ ਸਨ, ਜਿਸ 'ਤੇ ਪੰਜਾਬ ਸਰਕਾਰ ਨੇ ਜਲ ਤੋਪਾਂ ਅਤੇ ਅੱਥਰੂ ਗੈੱਸ ਦੇ ਗੋਲੇ ਛੱਡ ਕੇ ਅੰਨ੍ਹਾ ਤਸ਼ੱਦਦ ਕੀਤਾ ਸੀ, ਜਿਸ ਦੀ ਚੁਫੇਰਿਓਾ ਨਿੰਦਾ ਕੀਤੀ ਜਾ ਰਹੀ ਹੈ | ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਮਹਿਲਾ ਦਿਵਸ 'ਤੇ ਸਰਕਾਰ ਦੇ ਜ਼ੁਲਮ ਨਾਲ ਦੋ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ ਹੋ ਗਏ, ਜਿਸ ਵਿਚ ਮਹਿਲਾ ਮੁਲਾਜ਼ਮ ਵੀ ਸਨ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਭੁੱਲ ਗਈ ਹੈ ਕਿ ਸਾਡੀ ਜਿੱਤ ਵਿਚ ਮੁਲਾਜ਼ਮਾਂ ਦਾ ਬਹੁਤ ਵੱਡਾ ਹੱਥ ਸੀ, ਜਿਸ ਦੇ ਇਨਾਮ ਵਜੋਂ ਮੁਲਾਜ਼ਮਾਂ ਨੂੰ ਕੁੱਟਿਆ ਤੇ ਲੁੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਦਾ ਪੁੱਤਰ ਕਹਾਉਣ ਵਾਲਾ ਮੁੱਖ ਮੰਤਰੀ ਮੁਲਾਜ਼ਮ ਮੰਗਾਂ ਤੋਂ ਦੂਰ ਭੱਜ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਦੁਆਰਾ ਵਿਧਾਨ ਸਭਾ ਵਿਚ ਪੁਰਾਣੀ ਪੈਨਸ਼ਨ ਦੇ ਪ੍ਰਸ਼ਨ ਨੂੰ ਉਲ ਜਲੂਲ ਦੇ ਪ੍ਰਸ਼ਨ ਕਹਿਣ ਦੀ ਵੀ ਨਿੰਦਿਆ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੁਰਾਣੀ ਪੈਨਸ਼ਨ ਸਮੇਤ ਬਾਕੀ ਮੁਲਾਜ਼ਮ ਮੰਗਾਂ 'ਤੇ ਤੁਰੰਤ ਗੋਰ ਕਰਨ, ਨਹੀਂ ਤਾਂ ਲਹੂ ਬੀਟਵਾਂ ਸੰਘਰਸ਼ ਹੋਵੇਗਾ | ਇਸ ਮੌਕੇ ਮਨਜੀਤ ਸਿੰਘ, ਬਲਵਿੰਦਰ ਟਾਕ, ਬਿ੍ਜ ਮੋਹਨ, ਰਿਸ਼ਵ ਦੇਵ, ਜਸਵੰਤ ਸਿੰਘ, ਪਰਸ ਰਾਮ, ਪਰਮਜੀਤ ਸਿੰਘ, ਲੈਕ. ਰਾਜੇਸ਼ ਕੁਮਾਰ, ਰਮੇਸ਼ ਕੁਮਾਰ, ਨੀਲ ਕਮਲ, ਰਮਾਕਾਂਤ, ਸੁਰੇਸ਼ ਲੋਹਗੜ੍ਹ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ, ਖੁਸ਼ਵੰਤ ਸਿੰਘ, ਤਰਸੇਮ ਲਾਲ, ਸੰਦੀਪ ਕੌਸ਼ਲ, ਨਸੀਬ ਕੁਮਾਰ, ਸਮਰੱਥ ਠਾਕੁਰ, ਸੁਭਾਸ਼ ਠਾਕੁਰ, ਵਿਨੋਦ ਕੁਮਾਰ, ਗੁਰਪਾਲ ਸਿੰਘ, ਅਜਮੇਰ ਸਿੰਘ, ਰਕੇਸ਼ ਸੰਗੋਤਰਾ ਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਲੁਧਿਆਣਾ ਜ਼ਿਲ੍ਹੇ ਦਾ ਵਿਸ਼ਾਲ ਕਾਫ਼ਲਾ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ 'ਚ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ <br/>
Ad Position 24