14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 2 ਦਿਨਾਂ ਹੜਤਾਲ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਨਰਿੰਦਰ ਸਿੰਘ ਬੱਡਲਾ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ 11, 12 ਮਾਰਚ ਨੂੰ 2 ਦਿਨ ਲਈ ਸ਼ਹਿਰ 'ਚ ਹੜਤਾਲ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਤੇ 10 ਸਾਲ ਤੋਂ ਬਾਅਦ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਸ ਸਬੰਧੀ ਆਗੂ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ 6 ਮਈ ਨੂੰ ਹੜਤਾਲ ਦਾ ਨੋਟਿਸ ਵੀ ਸਰਕਾਰ ਨੂੰ ਦੇ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 11 ਤੇ 12 ਮਾਰਚ ਨੂੰ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾਣਗੇ | ਉਨ੍ਹਾਂ ਦੱਸਿਆ ਕਿ 2 ਦਿਨਾਂ ਹੜਤਾਲ ਸਬੰਧੀ ਕਰਨਜੋਤ ਆਦੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਜਥੇਬੰਦੀ ਵਲੋਂ ਨੋਟਿਸ ਵੀ ਭੇਜਿਆ ਗਿਆ | ਇਸ ਮੌਕੇ ਵਿਕਰਮਜੀਤ ਬੰਟੀ ਮੀਤ ਪ੍ਰਧਾਨ, ਜੋਗਿੰਦਰ ਆਦੀਆ ਮੁੱਖ ਸਲਾਹਕਾਰ, ਜੈ ਗੋਪਾਲ, ਬਲਰਾਮ, ਹਰਬਿਲਾਸ, ਪ੍ਰਦੀਪ, ਹੀਰਾ ਲਾਲ, ਪਵਨ, ਆਸ਼ੂ ਅਤੇ ਸੁਭਾਸ਼ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਸਨਮਾਨ ਅਗਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਜੀ. ਐਨ. ਐਮ. ਸਾਲ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24