14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਵਰਸਿਟੀ 'ਚ ਵਿਦਿਆਰਥੀਆਂ ਨਾਲ ਹੋਇਆ ਗ਼ਲਤ ਵਿਵਹਾਰ ਨਿੰਦਣਯੋਗ- ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨਾਲ ਕਿਤੇ ਗਏ ਗਲਤ-ਵਿਹਾਰ ਸਖ਼ਤ ਨਿਖੇਧੀ ਕੀਤੀ ਗਈ | ਫੈਡਰੇਸ਼ਨ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਭਾਈ ਚਰਨਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਆਰ.ਐਸ.ਐਸ. ਕਿਹੜੀ ਸਰਕਾਰ ਹੈ, ਜਿਸ ਨੂੰ ਇਨੀ ਸਕਿਉਰਿਟੀ ਦੇ ਕੇ ਪੰਜਾਬ ਯੂਨੀਵਰਸਿਟੀ 'ਚ ਪ੍ਰੋਗਰਾਮ ਕਰਨ ਦੀ ਇਜਾਜ਼ਤ ਦਿੱਤੀ ਗਈ ਅਤੇ ਇਸ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਧੱਕਾ-ਮੁੱਕੀ ਕੀਤੀ ਗਈ, ਉਨ੍ਹਾਂ ਦੀਆਂ ਪੱਗਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸਿੱਖ ਨਾ ਤਾਂ ਹੱਕੀ ਮੰਗਾਂ ਲਈ ਸੰਘਰਸ਼ ਕਰ ਸਕਦੇ ਹਨ ਅਤੇ ਨਾ ਹੀ ਆਪਣੇ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ | ਇਸ ਧੱਕੇ ਦੇ ਖ਼ਿਲਾਫ਼ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫੈਡਰੇਸ਼ਨ ਪੂਰੀ ਮਦਦ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫ਼ੇਅਰ ਫੈਡਰੇਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਰਾਠਾਂ ਵਲੋਂ ਸੈਲਾ ਰੈਲੀ ਦੀ ਸਫ਼ਲਤਾ ਲਈ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ <br/>
Ad Position 24