14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੈਨਸ਼ਨਰਜ਼ ਵੈੱਲਫ਼ੇਅਰ ਫੈਡਰੇਸ਼ਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 11-03-2026
ਮੁਕੇਰੀਆਂ, 10 ਮਾਰਚ (ਰਾਮਗੜ੍ਹੀਆ)-ਪੈਨਸ਼ਨਰਜ਼ ਵੈਲਫ਼ੇਅਰ ਫੈਡਰੇਸ਼ਨ ਪੀ.ਐੱਸ.ਪੀ.ਐਲ., ਪੀ.ਐੱਸ.ਟੀ.ਸੀ.ਐਲ. ਮੁਕੇਰੀਆਂ ਦੀ ਮੀਟਿੰਗ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਮੁਲਾਜ਼ਮਾਂ 'ਤੇ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕੀਤੇ ਤਸ਼ੱਦਦ ਦੀ ਨਿੰਦਾ ਕੀਤੀ ਗਈ ਅਤੇ ਸਰਕਾਰ ਨੂੰ ਇਸ ਦੇ ਨਤੀਜ਼ੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਗਿਆ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਮੌਜੂਦਾ ਪੇਸ਼ ਕੀਤੇ ਗਏ ਬਜ਼ਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਵੀ ਮੰਗ ਪ੍ਰਵਾਨ ਨਹੀਂ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਾਈਕਾਟ ਕੀਤਾ ਜਾਵੇਗਾ ਅਤੇ ਆਉਣ ਵਾਲੇ ਸੰਘਰਸ਼ਾਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ | ਇਸ ਮੌਕੇ ਤਰਲੋਚਨ ਸਿੰਘ ਨੂੰ ਸੂਬਾ ਵਿਤ ਸਕੱਤਰ, ਗੁਰਪ੍ਰੀਤ ਸਿੰਘ ਸਹੋਤਾ ਨੂੰ ਸਕੱਤਰ ਚੁਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਪਨਖ਼ੂਹ, ਜੋਗਿੰਦਰ ਸਿੰਘ ਬਹਿਬਲ ਮੰਝ, ਮਨਜੀਤ ਸਿੰਘ ਪਲਾਕੀ, ਕੁਲਵਿੰਦਰ ਸਿੰਘ ਕੋਟਲੀ, ਸਰਵਨ ਸਿੰਘ ਕੋਟਲੀ, ਜਗਜੀਤ ਸਿੰਘ ਗੁਰਦਾਸਪੁਰ ਪਿੰਡ, ਰਾਮ ਸਿੰਘ ਭੰਗਾਲਾ, ਬਿਸ਼ਨ ਦਾਸ, ਲਾਲ ਚੰਦ ਦਾਤਾਰਪੁਰ, ਰਾਮੇਸ਼ ਕੁਮਾਰ ਤਲਵਾੜਾ, ਸ਼ਾਮ ਲਾਲ ਤਲਵਾੜਾ, ਸੁਰਿੰਦਰ ਸਿੰਘ ਤਲਵਾੜਾ, ਜਰਨੈਲ ਸਿੰਘ ਧਨੋਆ, ਬਲਵਿੰਦਰ ਸਿੰਘ ਮੁਕੇਰੀਆਂ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ 'ਵਰਸਿਟੀ 'ਚ ਵਿਦਿਆਰਥੀਆਂ ਨਾਲ ਹੋਇਆ ਗ਼ਲਤ ਵਿਵਹਾਰ ਨਿੰਦਣਯੋਗ- ਖ਼ਾਲਸਾ <br/>
Ad Position 24