14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਐਕਸੀਅਨ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 11-03-2026
ਰਾਮਗੜ੍ਹ ਸੀਕਰੀ, 10 ਮਾਰਚ (ਕਟੋਚ)-ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਲਾਕ ਤਲਵਾੜਾ ਵਲੋਂ ਫ਼ੀਲਡ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਨਤੀਜ਼ਨ ਸੂਬਾ ਪੱਧਰੀ ਸੰਘਰਸ਼ ਦੀ ਲੜੀ ਵਜੋਂ ਕਾਰਜਕਾਰੀ ਇੰਜੀਨੀਅਰ ਅਨੁਜ ਸ਼ਰਮਾ ਰਾਹੀਂ ਵਿਭਾਗੀ ਮੁਖੀ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਸ਼ਾਮਿਲ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਗੂ ਸ਼ਾਮ ਸਿੰਘ, ਜਗਦੀਸ਼ ਰਾਮ, ਰਾਜ ਕੁਮਾਰ ਅਤੇ ਅਕਸ਼ੇ ਕੁਮਾਰ ਨੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਸੱਤਾ ਵਿਚ ਆਈ ਹੈ, ਉਸ ਸਮੇਂ ਤੋਂ ਮੁਲਾਜ਼ਮਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ | ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਵਾਰ-ਵਾਰ ਬੈਠਕਾਂ ਦਾ ਸਮਾਂ ਦੇਣ ਦੇ ਬਾਵਜੂਦ ਬੈਠਕਾਂ ਮੁਲਤਵੀ ਕੀਤੀਆਂ ਜਾ ਰਹੀਆਂ ਹਨ | ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਇਸ ਗੈਰ ਜਿੰਮੇਦਾਰਨਾਂ ਵਤੀਰੇ ਤੋਂ ਪ੍ਰੇਸ਼ਾਨ ਮੁਲਾਜ਼ਮਾਂ ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਭੇਜੇ ਜਾ ਰਹੇ ਹਨ | ਯੂਨੀਅਨ ਦੇ ਪ੍ਰਧਾਨ ਰਾਜੀਵ ਸ਼ਰਮਾ ਨੇ ਕਿਹਾ ਕਿ 18 ਮਾਰਚ ਨੂੰ ਵਿਭਾਗ ਦੇ ਮੁੱਖ ਦਫ਼ਤਰ ਮੁਹਾਲੀ ਦੇ ਅੱਗੇ ਸਰਕਾਰ ਨੂੰ ਜਗਾਉਣ ਲਈ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਐਕਸੀਅਨ ਅਨੁਜ ਸ਼ਰਮਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਦੀਆਂ ਉਚਿੱਤ ਮੰਗਾਂ 'ਤੇ ਵਿਚਾਰ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੂਸੈਨਪੁਰ ਵਲੋਂ ਸੁਖਬੀਰ ਦਾ ਸਵਾਗਤ <br/> ਅਗਲੀ ਖ਼ਬਰ ਡਾ. ਇਸ਼ਾਂਕ ਕੁਮਾਰ ਵਲੋਂ ਵਿਧਾਨ ਸਭਾ 'ਚ ਹਲਕੇ ਦੇ ਪੁਲਾਂ ਲਈ ਫ਼ੰਡ ਅਲਾਟਮੈਂਟ ਦੀ ਮੰਗ <br/>
Ad Position 24