14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸੰਤ ਹਰੀ ਸਿੰਘ ਮੈਮੋਰੀਅਲ ਕਾਲਜ 'ਚ ਇਨਾਮ ਵੰਡ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਕੋਟਫ਼ਤੂਹੀ, 10 ਮਾਰਚ (ਅਟਵਾਲ)-ਪਿੰਡ ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਾਲਜ ਪ੍ਰਧਾਨ ਕੁਲਜੀਤ ਸਿੰਘ ਪਰਮਾਰ ਤੇ ਕਾਲਜ ਕਾਰਜਕਾਰੀ ਪਿ੍ੰਸੀਪਲ ਡਾ. ਸਰੂਪ ਰਾਣੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਡਾ. ਇਸ਼ਾਂਕ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਇਨਾਮ ਦੀ ਵੰਡ ਸਮਾਗਮ ਦਾ ਸੁੱਭ ਆਰੰਭ ਜੋਤੀ ਪ੍ਰਜÉਲਿਤ ਕਰ ਕੇ ਕੀਤਾ ਗਿਆ ਉਪਰੰਤ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵੱਡੇ ਸੁਪਨੇ ਚੁਣਨ ਤੇ ਹਰ ਕੋਸ਼ਿਸ਼ ਨਾਲ ਪੂਰਾ ਕਰਨ ਲਈ ਪ੍ਰੇਰਿਤ ਕੀਤਾ ਤੇ ਸਿੱਖਿਆ, ਅਕਾਦਮਿਕ ਖੇਡਾਂ ਅਤੇ ਸਭਿਆਚਾਰਕ ਖੇਤਰਾਂ 'ਚੋਂ ਮੱਲ੍ਹਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਇਨਾਮ ਤਕਸੀਮ ਕੀਤੇ ਅਤੇ ਨਾਲ ਹੀ ਕਾਲਜ ਨੂੰ ਇੱਕ ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ | ਸਮਾਗਮ ਦਾ ਆਰੰਭ ਵਿਦਿਆਰਥਣਾਂ ਵਲੋਂ ਧਾਰਮਿਕ ਸ਼ਬਦ ਗਾਇਨ ਕੀਤਾ ਗਿਆ, ਉਪਰੰਤ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸਰੂਪ ਰਾਣੀ ਵੱਲੋਂ ਸਾਲਾਨਾ ਰਿਪੋਰਟ ਤੋਂ ਜਾਣੂ ਕਰਵਾਉਣ ਉਪਰੰਤ ਕਾਲਜ ਦੀਆਂ ਮੁੱਢਲੀਆਂ ਲੋੜਾਂ ਅਤੇ ਕਾਲਜ ਵਿਚ ਚੱਲ ਰਹੇ ਵੱਖ-ਵੱਖ ਕੋਰਸਾਂ ਸੰਬੰਧੀ ਵੀ ਜਾਣੂ ਕਰਵਾਇਆ | ਇਸ ਉਪਰੰਤ ਵਿਦਿਆਰਥਣਾਂ ਨੇ ਸਮਾਗਮ ਵਿਚ ਧਾਰਮਿਕ, ਸਭਿਆਚਾਰਕ, ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਗਗਨਦੀਪ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਰਣਵੀਰ ਸਿੰਘ ਮੈਨੇਜਰ, ਰਾਮ ਸਰੂਪ ਸਿੰਘ ਸਕੱਤਰ, ਪਰਵਿੰਦਰ ਸਿੰਘ ਰਾਣਾ, ਹਰਦੀਪ ਸਿੰਘ ਚੇਲਾ, ਮਨਰਾਜ ਸਿੰਘ, ਰਿਟਾ. ਪਿ੍ੰਸੀਪਲ ਬਲਵੀਰ ਸਿੰਘ ਚੇਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਦੀਆਂ ਮਹਿਲਾ ਬੀ. ਐੱਲ. ਓਜ਼. ਦਾ ਸਨਮਾਨ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੂਸੈਨਪੁਰ ਵਲੋਂ ਸੁਖਬੀਰ ਦਾ ਸਵਾਗਤ <br/>
Ad Position 24