ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ 'ਚ ਜ਼ਿਲ੍ਹੇ ਦੀਆਂ 21 ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾ ਬੂਥ ਲੈਵਲ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਵਲੋਂ ਕੀਤਾ ਗਿਆ। ਇਸ 'ਚ ਮਹਿਲਾ ਬੀ.ਐੱਲ.ਓਜ. ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਵਿਚ ਬੂਥ ਲੈਵਲ ਅਧਿਕਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਬੀ.ਐਲ.ਓਜ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ, ਜੋ ਲੋਕਤੰਤਰ ਨੂੰ ਮਜ਼ਬੂਤ ਬਣਾਉਣ 'ਚ ਅਹਿਮ ਯੋਗਦਾਨ ਹੈ। ਇਸ ਮੌਕੇ ਵਿਧਾਨ ਸਭਾ ਹਲਕਾ 39 ਮੁਕੇਰੀਆਂ ਤੋਂ ਨਿਸ਼ਾ ਕੁਮਾਰੀ, ਆਸ਼ਾ ਰਾਣੀ, ਸੁਸ਼ਮਾ ਕੁਮਾਰੀ, ਵਿਧਾਨ ਸਭਾ ਹਲਕਾ 40-ਦਸੂਹਾ ਤੋਂ ਕਮਲਾ ਦੇਵੀ, ਨੀਲਮ ਦੇਵੀ, ਅਗਮ ਕੁਮਾਰੀ ਨੂੰ, ਵਿਧਾਨ ਸਭਾ ਹਲਕਾ 41-ਉੜਮੁੜ ਤੋਂ ਹਰਨੀਸ਼ ਕੌਰ, ਗੁਰਦੀਪ ਕੌਰ, ਸਰਬਜੀਤ ਕੌਰ, ਵਿਧਾਨ ਸਭਾ ਹਲਕਾ 42-ਸ਼ਾਮਚੁਰਾਸੀ ਤੋਂ ਨੀਲਮ ਕੁਮਾਰੀ, ਸੁਮਨ ਕੁਮਾਰੀ, ਸ਼ਾਂਤੀ ਦੇਵੀ, ਵਿਧਾਨ ਸਭਾ ਹਲਕਾ 43-ਹੁਸ਼ਿਆਰਪੁਰ ਤੋਂ ਗੁਰਪ੍ਰੀਤ ਕੌਰ, ਅਬਨਿੰਦਰ ਕੌਰ, ਕੁਲਵਿੰਦਰ ਕੌਰ, ਵਿਧਾਨ ਸਭਾ ਹਲਕਾ 44-ਚੱਬੇਵਾਲ ਤੋਂ ਅਮਿਤਾ ਚੱਢਾ, ਬਲਵਿੰਦਰ ਕੌਰ, ਅਵਿਨਾਸ਼ ਕੌਰ ਅਤੇ ਵਿਧਾਨ ਸਭਾ ਹਲਕਾ 45-ਗੜ੍ਹਸ਼ੰਕਰ ਤੋਂ ਅਮਰਜੀਤ ਕੌਰ, ਇੰਦਰਜੀਤ ਕੌਰ ਤੇ ਸਰਬਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ ਵੀ ਹਾਜ਼ਰ ਸਨ।
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਦੀਆਂ ਮਹਿਲਾ ਬੀ. ਐੱਲ. ਓਜ਼. ਦਾ ਸਨਮਾਨ
ਅਜੀਤ ਡੈਸਕ
11-03-2026