20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਗਰ ਕੌਂਸਲ ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 12-03-2026
ਟਾਂਡਾ ਉੜਮੁੜ, 11 ਮਾਰਚ (ਭਗਵਾਨ ਸਿੰਘ ਸੈਣੀ)-ਨਗਰ ਕੌਂਸਲ ਸਫ਼ਾਈ ਕਰਮਚਾਰੀ ਯੂਨੀਅਨ ਟਾਂਡਾ ਉੜਮੁੜ ਨਾਲ ਜੁੜੇ ਸਫ਼ਾਈ ਸੇਵਕਾਂ ਤੇ ਹੋਰਨਾਂ ਕਰਮਚਾਰੀਆਂ ਨੇ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਪ੍ਰਧਾਨ ਮਾਇਆ, ਮੀਤ ਪ੍ਰਧਾਨ ਜਤਿੰਦਰ ਹੰਸ ਅਤੇ ਚੇਅਰਮੈਨ ਜਸਪਾਲ ਸੋਨੰੂ ਦੀ ਅਗਵਾਈ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰੀ ਹਸਪਤਾਲ ਚੌਂਕ ਨਜ਼ਦੀਕ ਸੀ. ਐੱਮ .ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ | ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਹੈ ਨਾ ਹੀ ਉਨ੍ਹਾਂ ਦੀਆਂ ਹੋਰਨਾਂ ਮੰਗਾਂ ਪ੍ਰਤੀ ਕੋਈ ਸੰਜੀਦਗੀ ਦਿਖਾਈ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਸ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਹੋਰਨਾਂ ਮੰਗਾਂ ਪ੍ਰਤੀ ਵੀ ਆਵਾਜ਼ ਚੁੱਕੀ ਗਈ | ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਆਊਟ ਸੋਰਸ ਅਤੇ ਕੱਚੇ ਮੁਲਾਜ਼ਮਾਂ ਸਫ਼ਾਈ ਸੇਵਕਾਂ, ਸੀਵਰਮੈਨ, ਮਾਲੀ, ਸੇਵਾਦਾਰ ਅਤੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਹੈ | ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਆਵਾਜ਼ ਚੁੱਕੀ | ਉਨ੍ਹਾਂ ਆਖਿਆ ਕਿ ਸਰਕਾਰ ਦੇ ਆਖ਼ਰੀ ਬਜਟ ਨੇ ਉਨ੍ਹਾਂ ਨੂੰ ਨਿਰਾਸ ਕੀਤਾ ਹੈ | ਉਨ੍ਹਾਂ ਆਖਿਆ ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਦੀਪਕ ਕੁਮਾਰ, ਅਜੇ ਕੁਮਾਰ, ਰਵੀ ਪਾਲ, ਅਮਿਤ, ਅਨੂ, ਨੀਰਜ ਕੁਮਾਰ, ਗੁਲਸ਼ਨ, ਪ੍ਰਵੀਨ, ਸੰਦੀਪ, ਸ਼ਮਾ, ਰਾਣੀ, ਲਲਿਤ, ਭੋਲੀ, ਰੇਣੁ, ਮਮਤਾ, ਦੀਪਕ, ਨੀਰਜ ਭੱਟੀ, ਅਵਿਨਾਸ਼, ਸੋਮ ਲਾਲ, ਬਿੱਲਾ, ਰੋਕੀ, ਸੋਨੰੂ, ਗੁਰਦਾਸ, ਜੋਗਿੰਦਰ ਕੁਮਾਰ, ਮੋਹਣ ਲਾਲ, ਦਕਸ਼ ਮਲਹੋਤਰਾ, ਪੂਨਮ, ਰਾਧਾ ਰਾਣੀ, ਨਰਿੰਦਰ ਖੋਸਲਾ, ਸੂਰਜ, ਅਮਰਜੀਤ ਲਾਲ, ਸ਼ਿਵਾ, ਸ਼ੀਤਲ, ਰਮਨ ਆਦਿ ਨੇ ਉਕਤ ਆਗੂਆਂ ਦੀ ਅਗਵਾਈ ਵਿਚ ਈ. ਓ. ਰਾਮ ਪ੍ਰਕਾਸ਼ ਨੂੰ ਮੰਗਾਂ ਨੂੰ ਲੈ ਕੇ ਮੰਗ ਪੱਤਰ ਭੇਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਵਲੋਂ ਇੰਟਰਨੈਸ਼ਨਲ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 15 ਨੂੰ
Ad Position 24