20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਵਲੋਂ ਇੰਟਰਨੈਸ਼ਨਲ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 12-03-2026
ਮੁਕੇਰੀਆਂ, 11 ਮਾਰਚ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਕ ਵਾਰ ਫਿਰ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੁਕਾਬਲੇ ਵਿਚ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਾਬਲੀਅਤ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਗੋਲਡ, ਸਿਲਵਰ ਅਤੇ ਬ੍ਰਾਂਜ਼ ਮੈਡਲ ਜਿੱਤ ਕੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ | ਇਸ ਮੁਕਾਬਲੇ ਵਿਚ ਸਕੂਲ ਦੇ 11 ਵਿਦਿਆਰਥੀਆਂ ਨੇ ਗੋਲਡ ਮੈਡਲ, 3 ਵਿਦਿਆਰਥੀਆਂ ਨੇ ਸਿਲਵਰ ਮੈਡਲ ਅਤੇ 2 ਵਿਦਿਆਰਥੀਆਂ ਨੇ ਕਾਂਸੇ ਮੈਡਲ ਹਾਸਲ ਕੀਤੇ | ਗੋਲਡ ਮੈਡਲ ਜੇਤੂ ਦਿਲਸਿਮਰਤ ਕੌਰ ਗਿੱਲ ਕਲਾਸ 1, ਕਰਮਜੋਤ ਸਿੰਘ ਕਲਾਸ 1, ਇਸ਼ਿਤਾ ਸੰਧੂ ਕਲਾਸ 2, ਯੁਵਰਾਜ ਠਾਕੁਰ ਕਲਾਸ 3, ਅਮਨ ਕਲਾਸ 5, ਚੈਤਨਿਆ ਕਲਾਸ 6, ਆਦਿਤਿਆ ਪ੍ਰਤਾਪ ਸਿੰਘ ਕਲਾਸ 8, ਜਸਮੀਨ ਕੌਰ ਕਲਾਸ 9, ਬਲਜੋਤ ਕੌਰ ਕਲਾਸ 10, ਵੇਦਾਂਤਿਕਾ ਸਿੰਘ ਕਲਾਸ 11, ਅਮਨਦੀਪ ਕੌਰ ਕਲਾਸ 11 ਸਿਲਵਰ ਮੈਡਲ ਜੇਤੂ, ਮੇਧਾਂਸ਼ ਕਲਾਸ 1, ਕਿਵਪ੍ਰੀਤ ਕੌਰ ਕਲਾਸ 6, ਸ਼ਿਵਿਕਾ ਮਿਨਹਾਸ ਕਲਾਸ 10 ਬ੍ਰਾਂਜ਼ ਮੈਡਲ ਜੇਤੂ, ਮੇਹਿਰਾਜ ਸੇਠੀ ਕਲਾਸ 1, ਅਕਸ਼ੀਤ ਕਲਾਸ 6 ਸ਼ਾਮਿਲ ਹਨ | ਇਸ ਉਪਲਬਧੀ 'ਤੇ ਸਕੂਲ ਵਿਚ ਨਰਸਰੀ ਤੋਂ ਲੈ ਕੇ ਕਲਾਸ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਸੁਸ਼ਰੀ ਅਰਚਨਾ ਸੂਦਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਲਗਾਤਾਰ ਮਾਰਗ ਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੀ ਪਿ੍ੰਸੀਪਲ ਸੁਸਰੀ ਅਰਚਨਾ ਸੂਦਨ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਓਵਰਲੋਡ ਟਰਾਲੀ ਵਿਚਕਾਰ ਹੋਇਆ ਹਾਦਸਾ, ਬੱਚੇ ਸਮੇਤ ਤਿੰਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ
Ad Position 24