20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੁੱਤਰ ਦੀ ਮੌਤ ਦੇ ਇਨਸਾਫ਼ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 12-03-2026
ਹੁਸ਼ਿਆਰਪੁਰ, 11 ਮਾਰਚ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀਂ ਇਕਲੌਤੇ ਪੁੱਤਰ ਦੀ ਮੌਤ ਹੋ ਜਾਣ ਤੋਂ ਬਾਅਦ ਉਸਦੇ ਮਾਤਾ-ਪਿਤਾ ਨੇ ਕਤਲ ਦਾ ਸ਼ੱਕ ਜ਼ਾਹਿਰ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਧਰਨਾ ਦੇ ਕੇ ਪ੍ਰਸ਼ਾਸਨ ਤੋਂ ਇਨਸਾਫ਼ ਲਈ ਗੁਹਾਰ ਲਗਾਈ | ਇਸ ਮੌਕੇ ਮਿ੍ਤਕ ਨੌਜਵਾਨ ਸੰਦੀਪ ਸਿੰਘ ਦੀ ਮਾਤਾ ਪਵਨਦੀਪ ਕੌਰ ਤੇ ਪਿਤਾ ਸੁਨੀਲ ਦੱਤ ਵਾਸੀ ਪਿੰਡ ਬੱਸੀ ਮਰੂਫ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਸੜਕ ਹਾਦਸੇ 'ਚ ਨਹੀਂ ਹੋਈ ਬਲਕਿ ਉਸਦਾ ਕਤਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ ਆਪਣੇ ਦੋਸਤ ਨਾਲ ਕਿਸੇ ਕੰਮ ਲਈ ਜਲੰਧਰ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਫ਼ੋਨ ਆਇਆ ਕਿ ਉਨ੍ਹਾਂ ਦਾ ਪੱੁਤਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਵਿਚ ਹੈ ਤੇ ਜਦੋਂ ਉਹ ਮੌਕੇ 'ਤੇ ਪਹੁੰਚਦੇ ਹਨ ਤਾਂ ਉਨ੍ਹਾਂ ਦੇ ਪੁੱਤਰ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ | ਉਨ੍ਹਾਂ ਕਿਹਾ ਕਿ ਜਿਸ ਮੋਟਰਸਾਈਕਲ 'ਤੇ ਸੰਦੀਪ ਗਿਆ ਸੀ ਉਸ ਮੋਟਰਸਾਈਕਲ 'ਤੇ ਕੋਈ ਝਰੀਟ ਤੱਕ ਨਹੀਂ ਆਈ ਅਤੇ ਨਾ ਹੀ ਉਸਦੇ ਦੋਸਤ ਦੇ ਕੋਈ ਸੱਟ ਫੇਟ ਲੱਗੀ ਹੈ | ਉਨ੍ਹਾਂ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਸ ਨਾਲ ਗਏ ਦੂਸਰੇ ਨੌਜਵਾਨ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ | ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਸਿਟੀ ਦੇਵਦੱਤ ਸ਼ਰਮਾ ਨੇ ਪਰਿਵਾਰ ਨੂੰ ਧਰਵਾਸਾ ਦਿੰਦਿਆਂ ਕਿਹਾ ਕਿ ਉਹ 12 ਮਾਰਚ ਨੂੰ ਉਨ੍ਹਾਂ ਦੇ ਦਫ਼ਤਰ ਆ ਕੇ ਮਿਲਣ ਅਤੇ ਉਸ ਮਾਮਲੇ 'ਚ ਅੱੈਸ.ਆਈ.ਟੀ. ਦਾ ਗਠਨ ਕਰਨਗੇ ਅਤੇ ਉਨ੍ਹਾਂ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ 15 ਨੂੰ ਅਗਲੀ ਖ਼ਬਰ ਕਾਰ ਤੇ ਓਵਰਲੋਡ ਟਰਾਲੀ ਵਿਚਕਾਰ ਹੋਇਆ ਹਾਦਸਾ, ਬੱਚੇ ਸਮੇਤ ਤਿੰਨ ਗੰਭੀਰ ਜ਼ਖ਼ਮੀ
Ad Position 24