20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜਸਵੰਤ ਸਿੰਘ ਚੌਟਾਲਾ ਨੂੰ ਨੰਬਰਦਾਰ ਯੂਨੀਅਨ ਪੰਜਾਬ ਦਾ ਉਪ ਪ੍ਰਧਾਨ ਬਣਾਉਣ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 12-03-2026
ਹਰਿਆਣਾ, 11 ਮਾਰਚ (ਹਰਮੇਲ ਸਿੰਘ ਖੱਖ)-ਨੌਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ ਪੰਜਾਬ ਵਲੋਂ ਕਰਤਾਰ ਮੈਮੋਰੀਅਲ ਹਸਪਤਾਲ ਤੱਗੜਾਂ ਵਿਖੇ ਜਸਵੰਤ ਸਿੰਘ ਚੌਟਾਲਾ ਨੂੰ ਨੰਬਰਦਾਰ ਯੂਨੀਅਨ ਪੰਜਾਬ ਦਾ ਉਪ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਂਕਾਰ ਸਿੰਘ ਧਾਮੀ ਸੂਬਾ ਪ੍ਰਧਾਨ ਨੌਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ ਨੇ ਕਿਹਾ ਕਿ ਉੱਘੇ ਸਮਾਜ ਸੇਵੀ, ਅਗਾਂਹਵਧੂ ਕਿਸਾਨ ਜਸਵੰਤ ਸਿੰਘ ਚੌਟਾਲਾ ਨੂੰ ਨੰਬਰਦਾਰ ਯੂਨੀਅਨ ਪੰਜਾਬ ਦਾ ਉਪ ਪ੍ਰਧਾਨ ਬਣਾਇਆ ਗਿਆ, ਜਿਸ ਨਾਲ ਇਲਾਕੇ ਦੇ ਨੰਬਰਦਾਰਾਂ ਨੂੰ ਆ ਰਹੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਜਸਵੰਤ ਸਿੰਘ ਚੌਟਾਲਾ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰਨਗੇ | ਇਸ ਮੌਕੇ ਕਰਤਾਰ ਮੈਮੋਰੀਅਲ ਹਸਪਤਾਲ ਦੇ ਚੇਅਰਮੈਨ ਉਂਕਾਰ ਸਿੰਘ ਤੱਗੜ, ਦਵਿੰਦਰ ਸਿੰਘ, ਨਿਰਮਲ ਸਿੰਘ ਨੂਰਪੁਰ ਤੇ ਹਸਪਤਾਲ ਦੇ ਡਾਕਟਰ ਤੇ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ 'ਚ ਗ੍ਰੈਜੂਏਸ਼ਨ ਡੇ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ 15 ਨੂੰ
Ad Position 24