ਜਲੰਧਰ, 11 ਮਾਰਚ (ਜਸਪਾਲ ਸਿੰਘ)-ਮਹਿਰਾ ਸਮਾਜ ਦੇ ਬਿਹਾਲ ਗੋਤ ਜਠੇਰਿਆਂ ਦਾ ਮੇਲਾ 18 ਮਾਰਚ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਓਵਾਲ ਵਿਖੇ ਹੋਣ ਜਾ ਰਿਹਾ ਹੈ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਤਨ ਸਿੰਘ ਬਿਹਾਲ, ਮੀਤ ਪ੍ਰਧਾਨ ਬਲਵਿੰਦਰ ਸਿੰਘ ਬਿਹਾਲ, ਖਜਾਨਚੀ ਅਮਰਜੀਤ ਸਿੰਘ ਬਿਹਾਲ ਅਤੇ ਸਕੱਤਰ ਰਕੇਸ਼ ਕੁਮਾਰ ਨੇ ਦੱਸਿਆ ਕਿ ਸਵੇਰੇ ਝੰਡੇ ਦੀ ਰਸਮ ਅਤੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਕੀਰਤਨ ਦਰਬਾਰ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |