20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਖ਼ਾਲਸਾ ਕਾਲਜ ਦੇ ਸਾਬਕਾ ਫੁੱਟਬਾਲ ਖਿਡਾਰੀ ਰਵਿੰਦਰੀ ਦੀ ਮੌਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 12-03-2026
ਗੜ੍ਹਸ਼ੰਕਰ, 11 ਮਾਰਚ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਤੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਹੋਣਹਾਰ ਸਾਬਕਾ ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਰਵਿੰਦਰੀ ਪਿੰਡ ਮਜਾਰੀ (ਬਲਾਚੌਰ) ਦੀ ਬੇਵਕਤੀ ਮੌਤ ਹੋ ਜਾਣ 'ਤੇ ਕਾਲਜ ਦੇ ਸਮੂਹ ਸਟਾਫ਼ ਅਤੇ ਸਮੂਹ ਟੂਰਨਾਮੈਂਟ ਕਮੇਟੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਬਲਾਚੌਰ ਦੇ ਪਿੰਡ ਬਛੌੜੀ ਵਿਖੇ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੌਰਾਨ ਛਾਤੀ ਵਿਚ ਦਰਦ ਹੋਣ ਤੋਂ ਰਵਿੰਦਰ ਸਿੰਘ ਰਵਿੰਦਰੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਇਸ ਸਮੇਂ ਨਾਮਧਾਰੀ ਫੁੱਟਬਾਲ ਕਲੱਬ ਵਿਚ ਖੇਡ ਰਹੇ ਰਵਿੰਦਰ ਸਿੰਘ ਰਵਿੰਦਰੀ ਨੂੰ ਪਿੰਡ ਬਛੌੜੀ ਦੇ ਟੂਰਨਾਮੈਂਟ ਦੌਰਾਨ ਖੇਡ ਸਮੇਂ ਛਾਤੀ ਵਿਚ ਦਰਦ ਹੋਣ ਤੋਂ ਬਾਅਦ ਪ੍ਰਬੰਧਕਾਂ ਵਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੰੂ ਮਿ੍ਤਕ ਕਰਾਰ ਦੇ ਦਿੱਤਾ ਗਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਅਤੇ ਸਮੂਹ ਸਟਾਫ਼, ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਹੀਰਾ, ਡਾ. ਹਰਵਿੰਦਰ ਸਿੰਘ ਬਾਠ, ਸ਼ਵਿੰਦਰਜੀਤ ਸਿੰਘ ਬੈਂਸ, ਬਲਵੀਰ ਸਿੰਘ ਬੈਂਸ, ਯੋਗ ਰਾਜ ਗੰਭੀਰ, ਅਮਨਦੀਪ ਬੈਂਸ, ਰਣਜੀਤ ਸਿੰਘ ਖੱਖ, ਸਤਨਾਮ ਸਿੰਘ ਸੰਘਾ ਤੇ ਸਮੂਹ ਮੈਂਬਰਾਂ ਨੇ ਨੌਜਵਾਨ ਖਿਡਾਰੀ ਦੀ ਬੇਵਕਤੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਬੱਬੂ ਘੁੰਮਣ ਨੇ ਕੰਢੀ ਨਹਿਰ ਦੇ ਕਿਨਾਰੇ ਰੇਲਿੰਗ ਤੇ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਬਿਹਾਲ ਗੋਤ ਜਠੇਰਿਆਂ ਦਾ ਮੇਲਾ 18 ਨੂੰ
Ad Position 24