ਚੱਬੇਵਾਲ ,11 ਮਾਰਚ (ਰਾਜੀਵ ਭਾਰਦਵਾਜ)-ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਮੀਟਿੰਗ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਸੰਤ ਸਰਵਣ ਦਾਸ ਚੇਅਰਮੈਨ, ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 3 ਅਪ੍ਰੈਲ ਨੂੰ ਜਲੰਧਰ ਤੋਂ ਹਰਿਦੁਆਰ ਤੱਕ ਆਰੰਭ ਹੋਣ ਵਾਲੀ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਤੇ ਰੇਲ ਟਿਕਟਾਂ ਦੀ ਬੁਕਿੰਗ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਤਿਹਾਸਕ ਬੇਗਮਪੁਰਾ ਦਮੜੀ ਯਾਤਰਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਜੌੜੇ ਵਾਲੇ ਅਤੇ ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੋਂ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹਰਿਦੁਆਰ ਵਿਖੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਦਮੜੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕੇ ਹਰਿਦੁਆਰ ਜਾਣਗੀਆਂ ਜਿੱਥੇ 4 ਅਪ੍ਰੈਲ ਗੁਰੂ ਰਵਿਦਾਸ ਬੇਗਮਪੁਰਾ ਆਸ਼ਰਮ ਤੋਂ ਹਰਿ ਕੀ ਪਉੜੀ ਤੱਕ ਪੈਦਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 5 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸੰਤ ਸਰਵਣ ਦਾਸ ਬੋਹਣ ਚੇਅਰਮੈਨ, ਸੰਤ ਪਰਮਜੀਤ ਦਾਸ ਕੈਸ਼ੀਅਰ, ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ. ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਬਲਵੰਤ ਸਿੰਘ ਡਿੰਗਰੀਆਂ ਮੀਤ ਪ੍ਰਧਾਨ, ਸੰਤ ਰਮੇਸ਼ ਦਾਸ ਸ਼ੇਰਪੁਰ ਢੱਕੋਂ, ਸੰਤ ਧਰਮਪਾਲ ਸ਼ੇਰਗੜ੍ਹ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਜਗੀਰ ਸਿੰਘ, ਸੰਤ ਮਨੋਹਰ ਦਾਸ,ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ, ਸੰਤ ਗੁਰਮੀਤ ਦਾਸ,ਸੰਤ ਪ੍ਰੇਮ ਦਾਸ, ਸੰਤ ਪ੍ਰਮੇਸ਼ਵਰੀ ਦਾਸ ਸੇਖੋਂ, ਲਵਪ੍ਰੀਤ ਅਤੇ ਵੱਡੀ