ਮੁਕੇਰੀਆਂ, 11 ਮਾਰਚ (ਰਾਮਗੜ੍ਹੀਆ)-ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਦੇ ਰੈੱਡ ਰਿਬਨ ਕਲੱਬ, ਇਤਿਹਾਸ ਵਿਭਾਗ ਤੇ ਜੀਵ ਵਿਗਿਆਨ ਵਿਭਾਗ ਵੱਲੋਂ ਸਿਵਲ ਹਸਪਤਾਲ ਮੁਕੇਰੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਹੈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਸਿਵਲ ਹਸਪਤਾਲ ਮੁਕੇਰੀਆਂ ਤੋਂ ਆਏ ਕੌਂਸਲਰ ਸ੍ਰੀ ਕੇਵਲ ਕਿ੍ਸ਼ਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸ਼ਾਰੀਰਿਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਇਸ ਸੰਬੰਧੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ | ਇਹ ਪ੍ਰੋਗਰਾਮ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠ ਆਯੋਜਿਤ ਕੀਤਾ ਗਿਆ | ਕਾਰਜਕ੍ਰਮ ਦਾ ਸੰਚਾਲਨ ਜੀਵ ਵਿਗਿਆਨ ਵਿਭਾਗ ਦੀ ਮੁਖੀ ਡਾ. ਗੁਰਪ੍ਰੀਤ ਕੌਰ ਨੇ ਕੀਤਾ | ਅੰਤ ਵਿਚ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਅਨੁਰਾਧਾ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ | ਉਨ੍ਹਾਂ ਨੇ ਪਿ੍ੰਸੀਪਲ ਡਾ. ਸਮੀਰ ਸ਼ਰਮਾ, ਮੁੱਖ ਮਹਿਮਾਨ ਅਤੇ ਸਾਰੇ ਹਾਜ਼ਰ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਰੈੱਡ ਰਿਬਨ ਕਲੱਬ ਵਲੋਂ ਸਿਵਲ ਹਸਪਤਾਲ ਮੁਕੇਰੀਆਂ ਦੇ ਐੱਸ.ਐੱਮ.ਓ. ਡਾ. ਰਮਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਕਾਰਜਕ੍ਰਮ ਲਈ ਕੌਂਸਲਰ ਕੇਵਲ ਕਿ੍ਸ਼ਨ ਨੂੰ ਭੇਜਿਆ ਅਤੇ ਪੂਰਾ ਸਹਿਯੋਗ ਦਿੱਤਾ | ਇਸ ਮੌਕੇ ਡਾ. ਗੋਪੀ ਸ਼ਰਮਾ, ਪ੍ਰੋ. ਰੇਖਾ ਤੇ ਪ੍ਰੋ. ਈਸ਼ਾ ਆਦਿ ਮੌਜੂਦ ਸਨ |