20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਕੇਜਰੀਵਾਲ ਦੀ ਗਰੰਟੀ ਸਿਰਫ਼ ਇਕ ਨਾਅਰਾ ਨਹੀਂ, ਸਗੋਂ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ- ਪਾਬਲਾ

Ad Position 21
No active advertisement
ਅਜੀਤ ਡੈਸਕ 12-03-2026
ਹੁਸ਼ਿਆਰਪੁਰ, 11 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਇਮਾਨਦਾਰੀ, ਮਜ਼ਬੂਤ ਇਰਾਦਿਆਂ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਆਧਾਰਿਤ ਹੈ ਅਤੇ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਕੇਜਰੀਵਾਲ ਦੀ ਗਰੰਟੀ ਸਿਰਫ਼ ਇਕ ਨਾਅਰਾ ਨਹੀਂ ਹੈ, ਸਗੋਂ ਜਨਤਾ ਨਾਲ ਕੀਤਾ ਗਿਆ ਵਿਸ਼ਵਾਸ ਦਾ ਵਾਅਦਾ ਹੈ, ਜੋ ਹਰ ਹਾਲਾਤ ਵਿਚ ਪੂਰਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਵੀ ਇਹੀ ਮਾਡਲ ਸਫਲਤਾਪੂਰਵਕ ਅੱਗੇ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕਰਕੇ ਆਪਣੇ ਇੱਕ ਅਹਿਮ ਚੋਣ ਵਾਅਦੇ ਦੀ ਪੂਰਤੀ ਵੱਲ ਇਕ ਇਤਿਹਾਸਕ ਕਦਮ ਚੁੱਕਿਆ ਹੈ | ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਅÏਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ, ਜਦੋਂਕਿ ਅਨੁਸੂਚਿਤ ਜਾਤੀ (ਐੱਸ.ਸੀ.) ਸ਼੍ਰੇਣੀ ਨਾਲ ਸਬੰਧਿਤ ਅÏਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ, ਜਿਸ ਨਾਲ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤੀ ਮਿਲੇਗੀ | ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਇਹ ਸਿਰਫ਼ ਇਕ ਯੋਜਨਾ ਨਹੀਂ ਹੈ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਬਜਟ ਵਿਚ 9,300 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਕਿ ਦੇਸ਼ ਵਿਚ ਅÏਰਤਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ਵਿਚੋਂ ਇੱਕ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਦੇ ਸ਼ੁੱਭ ਮੌਕੇ 'ਤੇ ਸ਼ੁਰੂ ਕੀਤੀ ਜਾਵੇਗੀ | ਪੰਜਾਬ ਭਰ ਵਿਚ ਵਿਸ਼ੇਸ਼ ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਯੋਗ ਅÏਰਤ ਇਸ ਯੋਜਨਾ ਵਿਚ ਆਸਾਨੀ ਨਾਲ ਸ਼ਾਮਲ ਹੋ ਸਕੇ ਅਤੇ ਇਸ ਦਾ ਲਾਭ ਲੈ ਸਕੇ | ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੀ ਰਾਜਨੀਤੀ ਤੋਂ ਹਟ ਕੇ ਵਿਕਾਸ ਤੇ ਲੋਕ ਹਿੱਤ ਵਿਚ ਫ਼ੈਸਲਿਆਂ ਨੂੰ ਲਾਗੂ ਕਰਨ ਵਾਲੀ ਰਾਜਨੀਤੀ ਨੂੰ ਅਮਲੀ ਰੂਪ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਕੋਈ ਸਰਕਾਰ ਇਮਾਨਦਾਰ ਹੁੰਦੀ ਹੈ, ਤਾਂ ਜਨਤਕ ਫ਼ੰਡ ਭਿ੍ਸ਼ਟਾਚਾਰ ਵਿਚ ਨਹੀਂ ਜਾਂਦੇ, ਅਤੇ ਇਹ ਪੈਸਾ ਵੱਡੇ ਜਨਤਕ ਭਲਾਈ ਪ੍ਰੋਜੈਕਟਾਂ ਨੂੰ ਸੰਭਵ ਬਣਾਉਂਦਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਲੋਕ ਸਭਾ ਹਲਕਾ ਇੰਚਾਰਜ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਮਹਿਲਾ ਵਿੰਗ ਦੀ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਕੌਰ ਸੈਣੀ, ਜ਼ਿਲ੍ਹਾ ਸਕੱਤਰ
Ad Position 22
No active advertisement
ਪਿਛਲੀ ਖ਼ਬਰ ਡਾ. ਰਾਏ ਦੀ ਅਗਵਾਈ 'ਚ ਭਾਜਪਾ ਵਰਕਰਾਂ ਦੀ ਇਕੱਤਰਤਾ ਅਗਲੀ ਖ਼ਬਰ ਕਾਲਜ 'ਚ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Ad Position 24