ਹੁਸ਼ਿਆਰਪੁਰ, 11 ਮਾਰਚ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਹਲਕਾ ਚੱਬੇਵਾਲ ਦੇ ਵਰਕਰਾਂ ਦੀ ਇਕੱਤਰਤਾ ਪਿੰਡ ਬੱਡਲਾ ਵਿਖੇ ਹਲਕਾ ਇੰਚਾਰਜ ਤੇ ਕੌਮੀ ਕੌਂਸਲ ਦੇ ਮੈਂਬਰ ਡਾ: ਦਿਲਬਾਗ ਰਾਏ ਦੀ ਅਗਵਾਈ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਮੇਅਰ ਤੇ ਰੈਲੀ ਇੰਚਾਰਜ ਸ਼ਿਵ ਸੂਦ ਨੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਵਲੋਂ ਭਾਜਪਾ ਵਰਕਰਾਂ ਨੂੰ 14 ਮਾਰਚ ਨੂੰ ਮੋਗਾ ਵਿਖੇ ਹੋ ਰਹੀ 'ਬਦਲਾਅ ਰੈਲੀ' 'ਚ ਜਾਣ ਸਬੰਧੀ ਲਾਮਬੰਦ ਕੀਤਾ ਗਿਆ | ਇਸ ਮੌਕੇ ਡਾ: ਦਿਲਬਾਗ ਰਾਏ ਨੇ ਕਿਹਾ ਕਿ ਰੈਲੀ 'ਚ ਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਲਕੇ ਤੋਂ ਵੱਡੀ ਗਿਣਤੀ 'ਚ ਭਾਜਪਾ ਅਹੁਦੇਦਾਰ ਤੇ ਵਰਕਰ ਰੈਲੀ 'ਚ ਸ਼ਮੂਲੀਅਤ ਕਰਕੇ ਦੇਸ਼ ਦੇ ਗ੍ਰਹਿ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਦੇ ਵਿਚਾਰ ਸੁਣਨਗੇ | ਉਨ੍ਹਾਂ ਕਿਹਾ ਕਿ ਰੈਲੀ 'ਚ ਪਹੁੰਚਣ ਲਈ ਹਰੇਕ ਪਿੰਡ 'ਚ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ | ਇਸ ਮੌਕੇ ਅਵਤਾਰ ਸਿੰਘ ਡਾਂਡੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਿਸਤਰੀ ਹਰਬੰਸ ਸਿੰਘ, ਮਾ: ਵਿਜੇ ਕੁਮਾਰ, ਮਨਜੀਤ ਸਿੰਘ, ਕਿਰਪਾਲ ਸੱਤੀ, ਸੁਰੇਸ਼ ਅਗਨੀਹੋਤਰੀ, ਰਾਣਾ, ਬਾਬੂ ਰਾਮ ਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ |