ਮਾਹਿਲਪੁਰ, 11 ਮਾਰਚ (ਰਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਨਵੇਂ ਸਾਲ ਚੇਤ ਦੀ ਆਮਦ ਮੌਕੇ ਮਹਾਨ ਗੁਰਮਤਿ ਸਮਾਗਮ 13 ਮਾਰਚ ਨੂੰ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਗੁਰਦਿਆਲ ਸਿੰਘ ਜਥੇਦਾਰ ਹਰਬੰਸ ਸਿੰਘ ਸਰਹਾਲਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਹ ਸਮਾਗਮ ਵਿਚ ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਬਲਵੀਰ ਸਿੰਘ ਹੁਸੈਨਪੁਰੀ ਕਵੀਸ਼ਰ ਜਥਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ, ਪੰਥਕ ਢਾਡੀ ਜਥਾ ਗਿਆਨੀ ਮਨਜੀਤ ਸਿੰਘ ਲੁਧਿਆਣੇ ਵਾਲੇ, ਭਾਈ ਪਲਵਿੰਦਰ ਸਿੰਘ ਹੈਡ ਗ੍ਰੰਥੀ ਕਥਾਵਾਚਕ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ ਜੀਦੋਵਾਲ ਬੰਗਾ, ਭਾਈ ਹਰਮੇਸ਼ ਸਿੰਘ ਜੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਅਤੇ ਭਾਈ ਗੁਰਜਿੰਦਰ ਸਿੰਘ ਵਲੋਂ ਗੁਰਬਾਣੀ ਕੀਰਤਨ ਤੇ ਕਥਾ ਦੁਆਰਾ ਨਿਹਾਲ ਕਰਨਗੇ |