20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਹੈਰੋਇਨ ਤੇ 55 ਹਜ਼ਾਰ ਦੀ ਡਰੱਗ ਮਨੀ ਸਮੇਤ 4 ਕਾਬੂ

Ad Position 21
No active advertisement
ਅਜੀਤ ਡੈਸਕ 12-03-2026
ਹੁਸ਼ਿਆਰਪੁਰ, 11 ਮਾਰਚ (ਬਲਜਿੰਦਰਪਾਲ ਸਿੰਘ)-ਸੀ. ਆਈ. ਏ. ਸਟਾਫ਼ ਪੁਲਿਸ ਵੱਲੋਂ ਗਸ਼ਤ ਦੌਰਾਨ 4 ਕਥਿਤ ਦੋਸ਼ੀਆਂ ਨੂੰ ੂ ਕਾਬੂ ਕਰਕੇ ਉਨ੍ਹਾਂ ਤੋਂ 260 ਗ੍ਰਾਮ ਹੈਰੋਇਨ ਅਤੇ 55 ਹਜ਼ਾਰ ਦੀ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਕਥਿਤ ਦੋਸ਼ੀਆਂ ਦੀਆਂ ਕਾਰਾਂ ਵੀ ਜ਼ਬਤ ਕੀਤੀਆਂ ਹਨ | ਇਸ ਸੰਬੰਧੀ ਸੀ. ਆਈ. ਏ. ਸਟਾਫ਼ 'ਚ ਤੈਨਾਤ ਐਸ.ਆਈ. ਸਤਨਾਮ ਨੇ ਸਦਰ ਪੁਲਿਸ 'ਚ ਦਰਜ਼ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਭੰਗੀ ਚੋਅ ਦੇ ਕੋਲ ਨਿਰਮਾਣਧੀਨ ਇਕ ਕਲੋਨੀ 'ਚ ਦੋ ਕਾਰਾਂ 'ਚ ਸਵਾਰ ਚਾਰ ਲੋਕਾਂ ਨੇ ਜਦੋਂ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਦੌੜਨ ਦਾ ਯਤਨ ਕੀਤਾ ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ | ਪੁਲਿਸ ਪਾਰਟੀ ਨੂੰ ਸੂਚਨਾ ਦੇਣ 'ਤੇ ਡੀ. ਐੱਸ. ਪੀ. ਸਿਟੀ ਮੌਕੇ 'ਤੇ ਪਹੁੰਚ ਗਏ | ਇਕ ਦੋਸ਼ੀ ਦੀ ਤਲਾਸ਼ੀ ਦੌਰਾਨ ਉਸ ਤੋਂ 260 ਗ੍ਰਾਮ ਹੈਰੋਈਨ ਜਦਕਿ ਇਕ ਹੋਰ ਤੋਂ 55 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਚਾਰਾਂ ਕਥਿਤ ਦੋਸ਼ੀਆਂ ਦੀ ਪਹਿਚਾਣ ਨਰੇਸ਼ ਕੁਮਾਰ ਵਾਸੀ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ, ਮਨਜਿੰਦਰ ਸਿੰਘ ਉਰਫ਼ ਮਨੀ ਤੇ ਗੁਰਵਿੰਦਰ ਸਿੰਘ ਵਾਸੀ ਮਹਿਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਸੋਢੀ ਸਿੰਘ ਵਾਸੀ ਰਾਮਗੜ੍ਹ ਝੁਗੀਆਂ ਥਾਣਾ ਗੜ੍ਹਸ਼ੰਕਰ ਵਜੋਂ ਕੀਤੀ ਗਈ ਹੈ | ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਸਦਰ 'ਚ ਮਾਮਲਾ ਦਰਜ਼ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕਰ ਲਿਆ ਹੈ ਅਤੇ ਕਾਰਾਂ ਜ਼ਬਤ ਕਰ ਲਈਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਕਲੈਰੀਕਲ ਯੂਨੀਅਨ ਦੀ ਚੋਣ ਹੋਈ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24