20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਵੇ ਲੂਣ ਤੇਲ ਲੋਕ ਆਪ ਖ਼ਰੀਦ ਲੈਣਗੇ- ਕਰੀਮਪੁਰੀ

Ad Position 21
No active advertisement
ਅਜੀਤ ਡੈਸਕ 12-03-2026
ਚੱਬੇਵਾਲ, 11 ਮਾਰਚ (ਰਾਜੀਵ ਭਾਰਦਵਾਜ)-ਬਹੁਜਨ ਸਮਾਜ ਪਾਰਟੀ ਵਲੋਂ 15 ਮਾਰਚ ਨੂੰ ਬਹੁਜਨ ਨਾਇਕ ਸ੍ਰੀ ਕਾਂਸ਼ੀ ਰਾਮ ਦੇ ਜਨਮ ਦਿਨ ਦੇ ਸਬੰਧ ਵਿਚ ਕੀਤੀ ਜਾ ਰਹੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਸੱਤਾ ਪ੍ਰਾਪਤ ਕਰੋ ਮਹਾਂ-ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਚੱਬੇਵਾਲ ਤੇ ਗੜ੍ਹਸ਼ੰਕਰ ਵਿਚ ਸਰਗਰਮੀਆਂ ਤੇਜ਼ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਅਤੇ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਰਣਨੀਤੀ ਉਲੀਕੀ | ਸਰਕਾਰ ਦੀਆਂ ਨਾਕਾਮੀਆਂ 'ਤੇ ਤਿੱਖਾ ਹਮਲਾ ਕਰਦਿਆਂ ਡਾ. ਕਰੀਮਪੁਰੀ ਨੇ ਬਹੁਤ ਹੀ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿਚ ਬੁਰੀ ਤਰਾਂ ਫ਼ੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਹਲਕਾ ਇੰਚਾਰਜ ਐਡਵੋਕੇਟ ਪਲਵਿੰਦਰ ਮਾਨਾ, ਹਲਕਾ ਪ੍ਰਧਾਨ ਯਸ਼ ਭੱਟੀ ਦੀ ਅਗਵਾਈ ਹੇਠ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਉਹ ਪਿੰਡ-ਪਿੰਡ ਜਾ ਕੇ ਬਾਬਾ ਸਾਹਿਬ ਡਾ. ਅੰਬੇਡਕਰ ਅਤੇ ਕਾਂਸ਼ੀ ਰਾਮ ਦੀ ਵਿਚਾਰਧਾਰਾ ਨਾਲ ਲੋਕਾਂ ਨੂੰ ਜੋੜਨ ਅਤੇ ਰੈਲੀ ਦਾ ਸੱਦਾ ਦੇਣਗੇ | ਇਸ ਮੌਕੇ ਪੰਜਾਬ ਇੰਚਾਰਜ ਚੌਧਰੀ ਗੁਰਨਾਮ ਸਿੰਘ, ਜ਼ਿਲ੍ਹਾ ਪ੍ਰਧਾਨ ਦਲਜੀਤ ਰਾਏ, ਜ਼ਿਲ੍ਹਾ ਇੰਚਾਰਜ ਵਿਧਾਨ ਸਭਾ ਚੱਬੇਵਾਲ ਇੰਚਾਰਜ ਐਡਵੋਕੇਟ ਪਲਵਿੰਦਰ ਮਾਨਾ, ਪ੍ਰਧਾਨ ਯਸ਼ ਭੱਟੀ, ਬਾਮਸੇਫ ਆਗੂ ਦਵਿੰਦਰ ਸਿੰਘ ਬਾਹੋਵਾਲ, ਹਰਭਜਨ ਵਿਰਦੀ ਐਨ ਆਰ ਆਈ ਸਪੋਟਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਲੀਡਰਸ਼ਿਪ ਤੇ ਇਲਾਕਾ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾਨ ਕਰਨਾ ਜੀਵਨ ਦਾ ਸਭ ਤੋਂ ਵੱਡਾ ਪੁੰਨ- ਭਾਈ ਮਸੀਤੀ ਅਗਲੀ ਖ਼ਬਰ ਸਿਹਤ ਵਿਭਾਗ ਕਲੈਰੀਕਲ ਯੂਨੀਅਨ ਦੀ ਚੋਣ ਹੋਈ
Ad Position 24