20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੱਖਾਂ ਦਾਨ ਕਰਨਾ ਜੀਵਨ ਦਾ ਸਭ ਤੋਂ ਵੱਡਾ ਪੁੰਨ- ਭਾਈ ਮਸੀਤੀ

Ad Position 21
No active advertisement
ਅਜੀਤ ਡੈਸਕ 12-03-2026
ਹੁਸ਼ਿਆਰਪੁਰ, 11 ਮਾਰਚ (ਨਰਿੰਦਰ ਸਿੰਘ ਬੱਡਲਾ)-ਕਿਸੇ ਵੀ ਮਰਨ ਵਾਲੇ ਵਿਅਕਤੀ ਦੀਆਂ ਅੱਖਾਂ ਦਾਨ ਕਰਕੇ ਅਸੀਂ ਦੋ ਹਨੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਦੇ ਸਕਦੇ ਹਾਂ | ਨੇਤਰਦਾਨ ਮੌਤ ਤੋਂ ਬਾਅਦ 6 ਤੋਂ 8 ਘੰਟਿਆਂ ਦੇ ਅੰਦਰ ਅੰਦਰ ਕੀਤਾ ਜਾ ਸਕਦਾ ਹੈ | ਇਹ ਜਾਣਕਾਰੀ ਆਈ. ਡੋਨਰ ਇੰਚਾਰਜ ਭਾਈ ਵਰਿੰਦਰ ਸਿੰਘ ਮਸੀਤੀ ਵਲੋਂ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅੱਖਾਂ ਦਾ ਦਾਨ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਜਿਸ ਨਾਲ ਅਸੀਂ ਕਿਸੇ ਵਿਅਕਤੀ ਨੂੰ ਦੁਨੀਆਂ ਦਿਖਾ ਸਕਦੇ ਹਾਂ | ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਉਹ ਵਿਅਕਤੀ ਜਿਸ ਦੀਆਂ ਅੱਖਾਂ ਦੀਆਂ ਪੁਤਲੀਆਂ ਸਾਫ਼ ਹੋਣ ਅਤੇ ਉਸਦੀ ਉਮਰ 17 ਤੋਂ 80 ਸਾਲ ਹੋਵੇ ਉਸਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ ਜਦਕਿ ਕਿਸੇ ਭਿਆਨਕ ਬਿਮਾਰੀ ਕੈਂਸਰ, ਪੀਲੀਆ, ਏਡਜ਼, ਹਲ਼ਕਾਅ ਅਤੇ ਅੱਗ ਨਾਲ ਸੜ ਕੇ ਮਰਨ ਵਾਲੇ ਵਿਅਕਤੀ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅੱਖਾਂ ਜਾਂ ਸਰੀਰ ਦਾਨ ਕਰਨ ਦਾ ਇੱਛੁਕ ਹੋਵੇ ਤਾਂ ਉਹ ਆਪਣੇ ਜੀਵਨ ਕਾਲ ਦੌਰਾਨ ਹੀ ਇਸਦੇ ਫਾਰਮ ਭਰ ਸਕਦਾ
Ad Position 22
No active advertisement
ਪਿਛਲੀ ਖ਼ਬਰ ਵਿਆਹ ਭਾਰਜ ਗੋਤ ਦੇ ਜਠੇਰਿਆਂ ਦਾ ਮੇਲਾ 18 ਨੂੰ ਅਗਲੀ ਖ਼ਬਰ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਵੇ ਲੂਣ ਤੇਲ ਲੋਕ ਆਪ ਖ਼ਰੀਦ ਲੈਣਗੇ- ਕਰੀਮਪੁਰੀ
Ad Position 24