28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਦਸਮੇਸ਼ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 13-03-2026
ਮੁਕੇਰੀਆਂ, 12 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਮਹਿਲਾ ਸਿੱਖਿਆ ਦਾ ਸਮਾਜਿਕ ਅਤੇ ਆਰਥਿਕ ਪ੍ਰਭਾਵ' ਵਿਸ਼ੇ 'ਤੇ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਮਹਿਲਾ ਦਿਵਸ ਦੀ ਮਹੱਤਤਾ ਤੇ ਵੱਖ-ਵੱਖ ਖੇਤਰਾਂ ਵਿਚ ਮਹਿਲਾਵਾਂ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਪ੍ਰਤੀ ਜਾਗਰੂਕ ਕਰਨ ਲਈ ਇਕ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਵੁਮੈਨ ਡਿਵੈਲਪਮੈਂਟ ਸੈੱਲ ਵਲੋਂ ਪੀ. ਜੀ. ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ, ਡਿਪਾਰਟਮੈਂਟ ਆਫ ਐਜੂਕੇਸ਼ਨ ਅਤੇ ਰਿਸਰਚ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ਆਈ. ਕਿਊ. ਏ. ਸੀ. ਅਤੇ ਆਈ. ਆਈ. ਸੀ. ਦੇ ਅਧੀਨ ਕਰਵਾਇਆ ਗਿਆ | ਪਿ੍ੰਸੀਪਲ ਵਲੋਂ ਆਏ ਹੋਏ ਮਹਿਮਾਨਾ ਨਾਲ ਸਵਾਗਤੀ ਸ਼ਬਦਾਂ ਦੀ ਸਾਂਝ ਪਾਈ ਅਤੇ ਵਿਦਿਆਰਥਣਾਂ ਨੂੰ ਪੜ ਲਿਖ ਕੇ ਆਪਣੇ ਅਧਿਕਾਰ ਪਛਾਨਣ ਲਈ ਪ੍ਰੇਰਿਤ ਕੀਤਾ ਗਿਆ | ਗੁਰਪ੍ਰੀਤ ਕੌਰ (ਪੀ.ਸੀ. ਐਸ.)ਅਸਿਸਟੈਂਟ ਕਮਿਸ਼ਨਰ ਹੁਸ਼ਿਆਰਪੁਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ Tਜਦੋਂ ਤੁਸੀਂ ਇਕ ਮਹਿਲਾ ਨੂੰ ਸਿੱਖਿਆ ਦਿੰਦੇ ਹੋ ਤਾਂ ਤੁਸੀਂ ਪੂਰੀ ਪੀੜ੍ਹੀ ਨੂੰ ਸਿੱਖਿਆ ਦਿੰਦੇ ਹੋ | ਡਾ. ਕੁਲਵੰਤ ਸਿੰਘ ਰਾਣਾ (ਮੁਖੀ, ਪੰਜਾਬੀ ਵਿਭਾਗ ਡੀ. ਏ. ਵੀ. ਕਾਲਜ ਹੁਸ਼ਿਆਰਪੁਰ) ਨੇ ਆਪਣੇ ਕੂੰਜੀਵਤ ਭਾਸ਼ਣ ਦੌਰਾਨ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਹਿਲਾ ਸਿੱਖਿਆ ਸਮਾਜਿਕ ਸਮਾਨਤਾ ਅਤੇ ਵਿਕਸਿਤ ਸਮਾਜ ਦੀ ਮਜ਼ਬੂਤ ਨੀਂਹ ਹੈ | ਸਰਦੂਲ ਸਿੰਘ ਥਿਆੜਾ (ਪ੍ਰਧਾਨ, ਜਗਤ ਪੰਜਾਬੀ ਸਭਾ ਕਨੇਡਾ) ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖਿਆ ਰਾਹੀਂ ਮਹਿਲਾਵਾਂ ਦਾ ਸਸ਼ਕਤੀਕਰਨ ਪਰਿਵਾਰਾਂ ਅਤੇ ਸਮਾਜ ਨੂੰ ਮਜ਼ਬੂਤ ਬਣਾਉਂਦਾ ਹੈ | ਕਿਰਨਪ੍ਰੀਤ ਕੌਰ ਧਾਮੀ (ਪਿ੍ੰਸੀਪਲ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ) ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ Tਸਫਲਤਾ ਲਈ ਕੋਈ ਲਿਫਟ ਨਹੀਂ ਹੁੰਦੀ, ਸਫਲਤਾ ਤੱਕ ਪਹੁੰਚਣ ਲਈ ਇੱਕ-ਇੱਕ ਕਦਮ ਅੱਗੇ ਵਧ ਕੇ ਹੀ ਸਫਲਤਾ ਮਿਲਦੀ ਹੈ | ਅੰਤ ਵਿੱਚ ਡਾ. ਵਿਨਯ ਕੁਮਾਰ ਪਿ੍ੰਸੀਪਲ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਨੇ ਸੈਮੀਨਾਰ ਦੌਰਾਨ ਚਰਚਿਤ ਮੁੱਖ ਵਿਚਾਰਾਂ ਦਾ ਸਾਰੰਸ਼ ਕਰਦਿਆਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵੱਡੀਆਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਅੰਤ ਵਿੱਚ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਤੋਂ ਸੁਖਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨਾਲ ਧੰਨਵਾਦੀ ਸ਼ਬਦਾਂ ਦੀ ਸਾਂਝ ਪਾਈ | ਇਸ ਮੌਕੇ ਕੋਆਰਡੀਨੇਟਰ ਡਾ. ਸੋਨੀਆ ਦੇਵੀ ਅਤੇ ਡਾ. ਸੁਖਵਿੰਦਰ ਕੌਰ, ਸਹਾਇਕ ਪ੍ਰੋਫੈਸਰ ਨੇਹਾ, ਸਹਾਇਕ ਪ੍ਰੋਫੈਸਰ ਸਵਰਨ ਅਤੇ ਸਹਾਇਕ ਪ੍ਰੋਫੈਸਰ ਕਿ੍ਤਿਕਾ ਅਤੇ ਵਿਦਿਆਰਥਣਾਂ ਹਾਜ਼ਰ ਸਨ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਵਲੋਂ ਸੈਮੀਨਾਰ ਆਯੋਜਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਟਰੱਕ ਨੇ ਮਾਰੀ ਮੋਟਰਸਾਈਕਲ ਚਾਲਕ ਨੂੰ ਟੱਕਰ, ਮੌਤ ਅਗਲੀ ਖ਼ਬਰ ਰਾਜ ਸਭਾ 'ਚ ਪੰਜਾਬ ਦੇ ਪਾਣੀਆਂ ਦੀ ਗੂੰਜ <br/>
Ad Position 24