28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਤਨਖ਼ਾਹਾਂ 'ਚ ਦੇਰੀ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ, ਸੰਘਰਸ਼ ਦੀ ਚੇਤਾਵਨੀ

Ad Position 21
No active advertisement
ਅਜੀਤ ਡੈਸਕ 13-03-2026
ਦਸੂਹਾ, 12 ਮਾਰਚ (ਕੌਸ਼ਲ)-ਪੰਜਾਬ ਸਰਕਾਰ ਵਲੋਂ ਫਰਵਰੀ ਮਹੀਨੇ ਦੀ ਤਨਖ਼ਾਹ ਜਾਰੀ ਨਾ ਕਰਨ ਕਾਰਨ ਸਰਕਾਰੀ ਮੁਲਾਜ਼ਮ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਗਵਰਨਮੈਂਟ ਟੀਚਰਜ਼ ਯੂਨੀਅਨ ਦੇ ਆਗੂ ਰਜੇਸ਼ ਅਰੋੜਾ, ਉਮੇਸ਼ ਕੁਮਾਰ, ਅਮਰਜੀਤ ਸਿੰਘ, ਰੇਨੂੰ ਕਟਿਆਲ ਅਤੇ ਨਿਰਮਲ ਕੌਰ ਨੇ ਇਕ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ 10 ਮਾਰਚ ਲੰਘ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਘਰੇਲੂ ਖ਼ਰਚੇ ਚਲਾਉਣ ਵਿਚ ਭਾਰੀ ਮੁਸ਼ਕਲਾਂ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ 'ਚ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਕਾਰਨ ਮੁਲਾਜ਼ਮਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈਣ ਦੀ ਨੌਬਤ ਆ ਗਈ ਹੈ ਅਤੇ ਗੁਜ਼ਾਰਾ ਕਰਨਾ ਔਖਾ ਹੋ ਰਿਹਾ ਹੈ | ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਪਹਿਲਾਂ ਤਨਖ਼ਾਹ ਜਲਦੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਇਸ ਮਾਮਲੇ ਵਿਚ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ | ਉਨ੍ਹਾਂ ਨੇ ਸਰਕਾਰ ਦੀ ਇਸ ਨੀਤੀ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀ ਤਨਖ਼ਾਹ ਤੁਰੰਤ ਜਾਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀਆਂ ਨਾਲ ਸਲਾਹ ਮਸ਼ਵਰਾ ਕਰਕੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਗੁਰਿੰਦਰ ਕੌਰ, ਸਪਨਾ, ਮੋਨਿਕਾ, ਰਾਮ ਬਾਜਵਾ, ਰਵਿੰਦਰ ਰਵੀ, ਵੀਨਾ, ਜਯੋਤੀ ਬਾਲਾ, ਰਾਜਵਿੰਦਰ ਕੌਰ, ਡੇਜੀ ਡਡਵਾਲ ਅਤੇ ਹਰਦੀਪ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਵੱਲ ਮਾਰਚ 'ਚ ਸ਼ਾਮਿਲ ਹੋਣ ਲਈ ਗੜ੍ਹਸ਼ੰਕਰ ਤੋਂ ਅਧਿਆਪਕਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਟਰੱਕ ਨੇ ਮਾਰੀ ਮੋਟਰਸਾਈਕਲ ਚਾਲਕ ਨੂੰ ਟੱਕਰ, ਮੌਤ
Ad Position 24