ਗੜ੍ਹਦੀਵਾਲਾ, 12 ਮਾਰਚ (ਚੱਗਰ)-ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਕਿਸਾਨੀ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਦਿਆਂ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ 19 ਮਾਰਚ ਨੂੰ ਕਿਸਾਨਾਂ ਵਲੋਂ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਕਿਸਾਨਾਂ ਦਾ ਜੋ ਇਕੱਠ ਕੀਤਾ ਜਾ ਰਿਹਾ ਹੈ ਉਸ ਵਿਚ ਕਿਸਾਨ ਗੰਨਾ ਸੰਘਰਸ਼ ਕਮੇਟੀ ਪੰਜਾਬ ਵਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਨੇ ਜਥੇਬੰਦੀ ਦੇ ਆਗੂਆਂ ਤੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ 19 ਮਾਰਚ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ਵਿਚ ਪੁੱਜ ਕੇ ਧਰਨੇ ਨੂੰ ਸਫਲ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ | ਇਸ ਮੌਕੇ ਗੁਰਮੇਲ ਸਿੰਘ ਦਾਰਾਪੁਰ, ਹਰਜੀਤ ਸਿੰਘ ਮਿਰਜ਼ਾਪੁਰ, ਕਰਨੈਲ ਸਿੰਘ ਡੱਫਰ, ਮਨਜੀਤ ਸਿੰਘ ਮੱਲੇਵਾਲ੍ਹ, ਗੁਰਪ੍ਰੀਤ ਸਿੰਘ ਹੀਰਾਹਾਰ, ਮਨਦੀਪ ਸਿੰਘ ਬਾਹਲਾ, ਜਸਵਿੰਦਰ ਸਿੰਘ, ਕੁਲਵੰਤ ਸਿੰਘ ਮੱਘਰ ਸਿੰਘ ਪੰਨੂ, ਮਲਕੀਤ ਸਿੰਘ ਕਾਲਰਾ, ਸੁਖਦੇਵ ਸਿੰਘ ਮਾਂਗਾ, ਅਵਤਾਰ ਸਿੰਘ ਮਾਨਗੜ੍ਹ, ਸੋਢੀ ਮਾਨਗੜ੍ਹ, ਦੀਪਾ ਡੱਫਰ, ਗੁਰਮੁਖ ਸਿੰਘ ਛੰਨੀਆ, ਸ਼ਾਮ ਸਿੰਘ ਛੰਨੀਆ, ਮਨਦੀਪ ਸਿੰਘ ਭਾਨਾ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ |