28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਇਜ਼ਰਾਈਲ ਤੇ ਇਰਾਨ ਦੇ ਯੁੱਧ ਦਾ ਅਸਰ : ਸਿਲੰਡਰ ਲੈਣ ਲਈ ਲੋਕਾਂ ਦੀ ਗੈਸ ਏਜੰਸੀ 'ਤੇ ਲੱਗੀ ਭੀੜ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਇਜ਼ਰਾਈਲ ਤੇ ਇਰਾਨ ਵਿਚਕਾਰ ਚੱਲ ਰਹੇ ਭਿਆਨਕ ਯੁੱਧ ਦੇ ਚੱਲਦਿਆਂ ਘਰੇਲੂ ਗੈਸ ਸਿਲੰਡਰਾਂ 'ਚ ਕਮੀ ਹੋਣ ਦੇ ਸ਼ੰਕੇ ਨੂੰ ਲੈ ਕੇ ਲੋਕਾਂ 'ਚ ਗੈਸ ਸਿਲੰਡਰ ਭਰਾਉਣ ਦੀ ਹੋੜ ਲੱਗੀ ਹੋਈ ਹੈ | ਅਜਿਹਾ ਹੀ ਦਿ੍ਸ਼ ਹੁਸ਼ਿਆਰਪੁਰ ਦੇ ਮਾਹਿਲਪੁਰ ਅੱਡੇ 'ਤੇ ਸਥਿਤ ਗੈਸ ਏਜੰਸੀ 'ਤੇ ਦੇਖਣ ਨੂੰ ਮਿਲਿਆ, ਜਿੱਥੇ ਵੱਡੀ ਗਿਣਤੀ 'ਚ ਲੋਕ ਲਾਈਨਾਂ ਲਗਾ ਕੇ ਗੈਸ ਸਿਲੰਡਰ ਲੈਣ ਦੀ ਉਡੀਕ ਕਰ ਰਹੇ ਸਨ | ਇਸ ਦੌਰਾਨ ਜਦੋਂ ਉੱਥੇ ਮੌਜੂਦ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੈਸ ਸਿਲੰਡਰ ਲਈ ਪਿਛਲੇ ਕੁੱਝ ਦਿਨਾਂ ਤੋਂ ਬੁਕਿੰਗ ਕੀਤੀ ਹੋਈ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਸਿਲੰਡਰ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਹੁਣ ਉਕਤ ਗੈਸ ਏਜੰਸੀ ਵਲੋਂ ਬੁਕਿੰਗ ਲਈ ਜੋ ਨੰਬਰ ਦਿੱਤਾ ਗਿਆ ਹੈ, ਉਹ ਵੀ ਬੰਦ ਆ ਰਿਹਾ ਹੈ ਅਤੇ ਉਨ੍ਹਾਂ ਨੂੰ ਏਜੰਸੀ ਪਹੁੰਚ ਕੇ ਗੈਸ ਸਿਲੰਡਰ ਲਈ ਬੁਕਿੰਗ ਕਰਵਾਉਣੀ ਪੈ ਰਹੀ ਹੈ, ਪਰ ਕਰੀਬ 10 ਦਿਨ ਬੀਤ ਜਾਣ 'ਤੇ ਵੀ ਗੈਸ ਸਿਲੰਡਰ ਨਹੀਂ ਮਿਲ ਰਿਹਾ, ਜਿਸ ਕਾਰਨ ਉਨ੍ਹਾਂ ਦੀ ਰਸੋਈ 'ਤੇ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਗੈਸ ਸਿਲੰਡਰਾਂ ਦੀ ਕੋਈ ਕਮੀ ਨਾ ਹੋਣ ਦੇ ਦਾਅਵੇ ਕਰ ਰਹੀ ਹੈ, ਪ੍ਰੰਤੂ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰ ਮੁਹੱਈਆ ਕਰਵਾ ਕੇ ਲੋਕਾਂ ਨੂੰ ਰਾਹਤ ਦਿਵਾਈ ਜਾਵੇ | ਦੂਸਰੇ ਪਾਸੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐੱਲ.ਪੀ.ਜੀ. ਗੈਸ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਹੈ ਕਿ ਮੌਜੂਦਾ ਬਣੀ ਸਥਿਤੀ ਦੇ ਮੱਦੇਨਜ਼ਰ ਜ਼ਿਲੇ੍ਹ ਵਿਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜ਼ਿਲ੍ਹੇ 'ਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐੱਲ. ਪੀ. ਜੀ. ਗੈਸ ਦੀ ਢੁਕਵੀਂ ਉਪਲਬਧਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਟੀਮਾਂ ਵਲੋਂ ਘਰ-ਘਰ ਤੱਕ ਪਹੁੰਚ ਅਗਲੀ ਖ਼ਬਰ ਦਿੱਲੀ ਧਰਨੇ ਨੂੰ ਸਫਲ ਬਣਾਉਣ ਲਈ ਕਿਸਾਨ ਗੰਨਾ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ
Ad Position 24