28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਟੀਮਾਂ ਵਲੋਂ ਘਰ-ਘਰ ਤੱਕ ਪਹੁੰਚ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਲੋਕਾਂ ਨੂੰ ਸਿੱਖਿਆ ਵਿਭਾਗ ਦੀਆਂ ਨਵੀਆਂ ਪਹਿਲਾਂ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਐਨਰੋਲਮੈਂਟ ਬੂਸਟਰ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ 'ਤੇ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਪਿੰਡਾਂ ਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਆਏ ਸਕਾਰਾਤਮਕ ਬਦਲਾਵਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਗੁਰਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੇ ਤਹਿਤ ਸਕੂਲ ਪੱਧਰ 'ਤੇ ਫਲੈਕਸ ਬੈਨਰ ਤਿਆਰ ਕਰਕੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਲਗਾਏ ਗਏ ਹਨ ਤੇ ਲੋਕਾਂ ਵਿਚ ਪੈਂਫਲੈਟ ਵੀ ਵੰਡੇ ਜਾ ਰਹੇ ਹਨ | ਟੀਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਚੁੱਕੇ ਹਨ ਤੇ ਇੱਥੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਕਈ ਹੋਰ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਸਹੂਲਤ, ਕੰਪਿਊਟਰ ਲੈਬ ਅਤੇ ਆਧੁਨਿਕ ਸਿੱਖਣ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾਪੂਰਨ ਸਿੱਖਿਆ ਮਿਲ ਸਕੇ | ਉਨ੍ਹਾਂ ਕਿਹਾ ਕਿ ਵਿਭਾਗ ਦਾ ਮਕਸਦ ਹੈ ਕਿ ਵੱਧ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਕੇ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ | ਸਰਕਾਰੀ ਸਕੂਲਾਂ ਵਿੱਚ ਖ਼ਾਸ ਲੋੜਾਂ ਵਾਲੇ ਬੱਚਿਆਂ ਲਈ ਵਿਸ਼ੇਸ਼ ਸਹੂਲਤਾਂ, ਵਜ਼ੀਫ਼ੇ, ਮੁਫ਼ਤ ਕਿਤਾਬਾਂ, ਮੁਫ਼ਤ ਵਰਦੀਆਂ ਅਤੇ ਹੋਰ ਸਿੱਖਿਆ ਸੰਬੰਧੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਜ਼ਿਲ੍ਹਾ ਨੋਡਲ ਅਫ਼ਸਰ ਪਿ੍ੰਸੀਪਲ ਸ਼ੈਲੇਂਦਰ ਠਾਕੁਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਨਿੱਜੀ ਸਕੂਲਾਂ ਦੀ ਵੱਧ ਰਹੀ ਫੀਸ ਦਾ ਬੋਝ ਨਹੀਂ ਝੱਲ ਸਕਦੇ, ਉਹ ਸਰਕਾਰੀ ਸਕੂਲਾਂ ਵੱਲ ਰੁਖ ਕਰਨ | ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਸਕੂਲ ਆਫ ਐਮਿਨੈਂਸ ਵਿੱਚ ਅੱਜ ਦੇ ਸਮੇਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਸਹੂਲਤਾਂ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਲੋਕਾਂ ਅਪੀਲ ਕੀਤੀ ਕਿ ਉਹ ਖੁਦ ਸਕੂਲਾਂ ਦਾ ਦੌਰਾ ਕਰਕੇ ਉੱਥੇ ਦੀਆਂ ਵਿਵਸਥਾਵਾਂ ਨੂੰ ਵੇਖਣ | ਉਨ੍ਹਾਂ ਕਿਹਾ ਕਿ ਮਾਪੇ ਅੱਗੇ ਆ ਕੇ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਅਤੇ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਕੈਦੀ ਵਲੋਂ ਲੋਹੇ ਦੀਆਂ ਕਿੱਲਾਂ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਇਜ਼ਰਾਈਲ ਤੇ ਇਰਾਨ ਦੇ ਯੁੱਧ ਦਾ ਅਸਰ : ਸਿਲੰਡਰ ਲੈਣ ਲਈ ਲੋਕਾਂ ਦੀ ਗੈਸ ਏਜੰਸੀ 'ਤੇ ਲੱਗੀ ਭੀੜ
Ad Position 24