28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੇਂਦਰੀ ਜੇਲ੍ਹ 'ਚ ਕੈਦੀ ਵਲੋਂ ਲੋਹੇ ਦੀਆਂ ਕਿੱਲਾਂ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਸਜ਼ਾ ਕੱਟ ਰਹੇ ਇਕ ਕੈਦੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਲੋਹੇ ਦੀਆਂ ਕਿੱਲਾਂ ਨਿਗਲ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਉਪਰੰਤ ਕੈਦੀ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ | ਹਸਪਤਾਲ 'ਚ ਜੇਰੇ ਇਲਾਜ ਚੰਦੀਪ ਸਿੰਘ ਪਿੰਡ ਲਾਲਪੁਰ ਭਾਨਾ ਤਹਿਸੀਲ ਮਾਹਿਲਪੁਰ ਨੇ ਦੱਸਿਆ ਕਿ ਉਹ ਐੱਨ.ਡੀ.ਪੀ.ਐੱਸ. ਅਤੇ ਲੜਾਈ-ਝਗੜੇ ਦੇ ਮਾਮਲਿਆਂ 'ਚ ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ | ਉਸ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ ਤੇ ਉਸ ਨੇ ਆਪਣੇ ਇਲਾਜ ਲਈ ਜੇਲ੍ਹ ਪ੍ਰਸ਼ਾਸਨ ਕੋਲ ਕਈ ਵਾਰ ਗੁਹਾਰ ਲਗਾਈ, ਪਰ ਉਸ ਦਾ ਕਥਿਤ ਤੌਰ 'ਤੇ ਇਲਾਜ ਨਹੀਂ ਕਰਵਾਇਆ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਪਿਆ | ਉਸ ਨੇ ਦੱਸਿਆ ਕਿ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਸ਼ਾਮ ਜੇਲ੍ਹ ਦੀ ਕੰਧ 'ਚ ਲੱਗੀਆਂ ਲੋਹੇ ਦੀਆਂ ਕਿੱਲਾਂ ਨਿਗਲ ਲਈਆਂ | ਘਟਨਾ ਦਾ ਪਤਾ ਲੱਗਣ 'ਤੇ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਕੈਦੀ ਚੰਦੀਪ ਸਿੰਘ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ | ਇਸ ਸਬੰਧੀ ਹਸਪਤਾਲ ਦੇ ਡਾਕਟਰ ਰਾਹੁਲ ਨੇ ਦੱਸਿਆ ਕਿ ਕੈਦੀ ਦੀ ਜਾਂਚ ਦੌਰਾਨ ਉਸ ਦੇ ਪੇਟ 'ਚ 4-5 ਲੋਹੇ ਦੀਆਂ ਕਿੱਲਾਂ ਪਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਕੈਦੀ ਦੀ ਹਾਲਤ ਵਿਗੜ ਸਕਦੀ ਹੈ, ਜਿਸ ਨੂੰ ਦੇਖਦਿਆਂ ਉਸ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਰੈਫ਼ਰ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਦਾਅਵੇ ਖੋਖਲੇ, 'ਆਪ' ਆਗੂ ਹੀ ਹਨ ਨਸ਼ਾ ਤਸਕਰ- ਭੀਲੋਵਾਲ ਅਗਲੀ ਖ਼ਬਰ ਮੇਹਟੀਆਣਾ ਇਲਾਕੇ 'ਚ ਚੋਰੀ ਹੋ ਰਹੀਆਂ ਮੱਝਾਂ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ
Ad Position 24