28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡਾ. ਰਾਏ ਨੇ ਹਲਕਾ ਚੱਬੇਵਾਲ ਦੇ ਪਿੰਡਾਂ 'ਚ ਮੋਗਾ ਰੈਲੀ ਸੰਬੰਧੀ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਬਦਲਾਅ ਰੈਲੀ ਦੇ ਸੰਬੰਧ 'ਚ ਹਲਕਾ ਇੰਚਾਰਜ ਤੇ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਦੀ ਅਗਵਾਈ 'ਚ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਬਾੜੀਆ ਕਲਾਂ, ਮੱਖਣ ਗੜ੍ਹ, ਭਾਮ, ਜੱਲੋਵਾਲ, ਬੱਡਲਾ, ਹਾਰਟਾ, ਸਲੇਮਪੁਰ, ਸਸੋਲੀ, ਸੀਣਾ ਆਦਿ 'ਚ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ | ਇਸ ਮੌਕੇ ਪਿੰਡ ਬਾੜੀਆ ਕਲਾਂ 'ਚ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ. ਦਿਲਬਾਗ ਰਾਏ ਨੇ ਕਿਹਾ ਕਿ ਇਸ ਬਦਲਾਅ ਰੈਲੀ ਲਈ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸੀਨੀਅਰ ਆਗੂਆਂ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਆਵਾਜਾਈ ਦੇ ਪ੍ਰਬੰਧ ਵੀ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਤੋਂ ਵੱਡੀ ਗਿਣਤੀ 'ਚ ਪਾਰਟੀ ਅਹੁਦੇਦਾਰ ਤੇ ਵਰਕਰ ਇਸ ਰੈਲੀ 'ਚ ਸ਼ਮੂਲੀਅਤ ਕਰਨਗੇ | ਇਸ ਮੌਕੇ ਸੁੱਖਾ ਬਾੜੀਆਂ, ਸੁਰੇਸ਼ ਅਗਨੀਹੋਤਰੀ, ਬੋਬੀ ਜੰਡਾ, ਸੁਖਵੰਤ ਸਿੰਘ, ਸੋਮਨਾਥ, ਸੁਖਜੀਤ ਸਿੰਘ, ਕੁਲਵੰਤ ਸਿੰਘ, ਰਾਜੀਵ ਬਾਂਸਲ, ਬਾਬੂ ਰਾਮ, ਗੋਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਜੋਗਿੰਦਰ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਰਕਾਰ ਦੇ ਦਾਅਵੇ ਖੋਖਲੇ, 'ਆਪ' ਆਗੂ ਹੀ ਹਨ ਨਸ਼ਾ ਤਸਕਰ- ਭੀਲੋਵਾਲ
Ad Position 24