ਹਰਿਆਣਾ, 12 ਮਾਰਚ (ਹਰਮੇਲ ਸਿੰਘ ਖੱਖ)-ਪਿੰਡ ਗੋਰਾਇਆ ਵਿਖੇ ਕਰਤਾਰ ਮੈਮੋਰੀਅਲ ਹਸਪਤਾਲ ਤੱਗੜ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿੱਥੇ ਆਏ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਚੇਅਰਮੈਨ ਉਂਕਾਰ ਸਿੰਘ ਤੱਗੜ, ਐੱਮ.ਡੀ. ਕਰਨ ਤੱਗੜ ਨੇ ਦੱਸਿਆ ਕਿ ਕਰਤਾਰ ਮੈਮੋਰੀਅਲ ਹਸਪਤਾਲ ਤੱਗੜ (ਨਜ਼ਦੀਕ ਸੀਕਰੀ) ਵੱਲੋਂ ਮਨੁੱਖਤਾ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਹਸਪਤਾਲ ਸ਼ੁਰੂ ਕੀਤਾ ਗਿਆ ਹੈ, ਜਿੱਥੇ ਬਹੁਤ ਹੀ ਘੱਟ ਖ਼ਰਚ 'ਤੇ ਇਲਾਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਵੱਲੋਂ ਇਲਾਕੇ ਅੰਦਰ ਮੁਫ਼ਤ ਮੈਡੀਕਲ ਕੈਂਪ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹੀ ਪਿੰਡ ਗੋਰਾਇਆ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿੱਥੇ 200 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਦਵਿੰਦਰ ਸਿੰਘ ਤੱਗੜ, ਡਾ. ਅਮਿ੍ਤ ਸੁਮਨ, ਡਾ. ਅਮਨਦੀਪ ਮਾਨ, ਡਾ. ਰਸ਼ਮੀ ਚੌਧਰੀ, ਡਾ. ਕਰਨ, ਸ਼ਰਨਜੀਤ ਕੌਰ, ਜਸਵੰਤ ਰਾਏ ਸੁਪਰਵਾਈਜ਼ਰ, ਸਰਪੰਚ ਕੁਲਵਿੰਦਰ ਕੌਰ, ਮਾਸਟਰ ਗੁਰਦਿਆਲ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ, ਸ਼ਾਮ ਦੇਵ, ਪਰਮਿੰਦਰ ਸਿੰਘ, ਹਰਜੀਤ ਸਿੰਘ ਨੰਗਲ, ਅਵਤਾਰ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ, ਰਾਜਵਿੰਦਰ ਕੌਰ, ਪਿ੍ਥੀਪਾਲ ਸਿੰਘ, ਗੁਰਦੇਵ ਸਿੰਘ ਕੈਪਟਨ ਮੋਹਣ ਸਿੰਘ, ਹਰਪ੍ਰੀਤ ਸਿੰਘ, ਸਿਮਰਜੋਤ ਸਿੰਘ, ਮਾ. ਹਰਦੀਪ ਸਿੰਘ, ਪੂਰਨ ਸਿੰਘ, ਭਜਨ ਸਿੰਘ, ਸੁਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |