28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਫੂਡ ਸੇਫ਼ਟੀ ਟੀਮ ਵਲੋਂ ਫਲ-ਸਬਜ਼ੀ ਮਾਰਕੀਟਾਂ ਤੇ ਸਟਰੀਟ ਫੂਡ ਰੇਹੜੀਆਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 13-03-2026
ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਖਾਣ ਪਦਾਰਥਾਂ ਦੀ ਗੁਣਵੱਤਾ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸ ਤਹਿਤ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ, ਮਨੀਸ਼ ਸੋਢੀ, ਐੱਲ. ਟੀ. ਰਾਜਵੀਰ ਕੌਰ ਸਮੇਤ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿਚ ਫਲ ਅਤੇ ਸਬਜ਼ੀ ਮਾਰਕੀਟਾਂ ਦੀ ਚੈਕਿੰਗ ਕੀਤੀ ਗਈ ਅਤੇ ਸਟਰੀਟ ਫੂਡ ਵੇਚਣ ਵਾਲੀਆਂ ਰੇਹੜੀਆਂ ਦੀ ਸਫ਼ਾਈ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਖ਼ਾਸ ਤੌਰ 'ਤੇ ਫਾਸਟ ਫੂਡ ਆਈਟਮਾਂ ਜਿਵੇਂ ਚਾਪ, ਮੋਮੋਜ਼ ਅਤੇ ਨੂਡਲਜ਼ ਆਦਿ ਦੀ ਸਫ਼ਾਈ ਅਤੇ ਗੁਣਵੱਤਾ ਦੀ ਜਾਂਚ ਕੀਤੀ ਗਈ | ਇਸ ਦੌਰਾਨ ਫੂਡ ਸੇਫ਼ਟੀ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ ਅਤੇ ਜਾਗਰੂਕਤਾ ਲਿਟਰੇਚਰ ਵੀ ਵੰਡਿਆ ਗਿਆ | ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਚੀਜ਼ਾਂ ਵੇਚਣ ਵਾਲੇ ਵਿਕੇ੍ਰਤਾਵਾਂ ਨੂੰ ਸਾਫ਼-ਸੁਥਰੇ ਮਾਹੌਲ ਵਿਚ ਖਾਣਾ ਤਿਆਰ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ਦੇ ਨਾਲ ਹੀ ਵਿਕੇ੍ਰਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਖਾਣ ਪਦਾਰਥਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਨਿਯਮਾਂ ਅਨੁਸਾਰ ਵੈਧ ਲਾਇਸੈਂਸ ਜਾਂ ਰਜਿਸਟਰੇਸ਼ਨ ਰੱਖਣਾ ਲਾਜ਼ਮੀ ਹੈ |
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਅਧਿਆਪਕਾਂ ਲਈ ਦੋ ਰੋਜ਼ਾ ਸੀ. ਬੀ. ਐੱਸ. ਈ. ਵਰਕਸ਼ਾਪ ਲਗਾਈ ਅਗਲੀ ਖ਼ਬਰ ਕਰਤਾਰ ਮੈਮੋਰੀਅਲ ਹਸਪਤਾਲ ਨੇ ਮੈਡੀਕਲ ਕੈਂਪ ਲਗਾਇਆ
Ad Position 24