ਦਸੂਹਾ, 12 ਮਾਰਚ (ਭੁੱਲਰ)-ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਿਖੇ 52ਵੀਂ ਸਾਲਾਨਾ ਕਨਵੋਕੇਸ਼ਨ ਅਤੇ 55ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸ਼ਾਨਦਾਰ ਸਮਾਗਮ ਵਿਚ ਡੀ. ਏ. ਵੀ. ਕਾਲਜਿਜ਼ ਦੇ ਨੈਸ਼ਨਲ ਕੋਆਰਡੀਨੇਟਰ ਡਾ. ਅਨੂਪ ਕੁਮਾਰ ਵਤਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਕਨਵੋਕੇਸ਼ਨ ਤੇ ਇਨਾਮ ਵੰਡ ਸਮਾਗਮ ਦਾ ਰਸਮੀ ਤੌਰ 'ਤੇ ਆਰੰਭ ਕਾਲਜ ਸਟਾਫ਼ ਅਤੇ ਆਏ ਹੋਏ ਮਹਿਮਾਨਾਂ ਦੇ ਅਕਾਦਮਿਕ ਪ੍ਰੋਸੈਸ਼ਨ ਨਾਲ ਹੋਇਆ | ਪਿ੍ੰਸੀਪਲ ਪ੍ਰੋਫੈਸਰ ਰਾਕੇਸ਼ ਕੁਮਾਰ ਮਹਾਜਨ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਰਸਮੀ ਤੌ 'ਤੇ ਸਵਾਗਤ ਕੀਤਾ ਤੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ | ਇਸ ਮੌਕੇ ਵੱਖ-ਵੱਖ ਵਿਸ਼ਿਆਂ ਦੇ ਕੁੱਲ 625 ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਮੁਕੰਮਲ ਹੋਣ 'ਤੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪੱਧਰ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਅਕਾਦਮਿਕ ਅਤੇ ਹੋਰ ਗਤੀਵਿਧੀਆਂ ਵਿਚ ਮੱਲ੍ਹਾਂ ਮਾਰਨ ਵਾਲੇ 150 ਹੋਣਹਾਰ ਵਿਦਿਆਰਥੀਆਂ ਨੂੰ ਸਾਲਾਨਾ ਇਨਾਮਾਂ ਨਾਲ ਨਿਵਾਜਿਆ ਗਿਆ | ਮੁੱਖ ਮਹਿਮਾਨ ਡਾ. ਅਨੂਪ ਕੁਮਾਰ ਵਤਸ ਨੇ ਆਪਣੇ ਸੰਬੋਧਨ ਵਿਚ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਵਿਸ਼ੇਸ਼ ਮਹਿਮਾਨ ਡਾਕਟਰ ਅਮਰਦੀਪ ਗੁਪਤਾ ਨੇ ਵਿਦਿਆਰਥੀਆਂ ਨੂੰ ਮੁਬਾਰਕ ਦਿੰਦੇ ਹੋਏ ਕਿਹਾ ਕਿ ਸਾਡੀ ਪੜ੍ਹਾਈ ਦਾ ਮਕਸਦ ਸਿਰਫ਼ ਆਪਣੇ ਤੱਕ ਹੀ ਸੀਮਿਤ ਹੋਣਾ ਨਹੀਂ ਹੁੰਦਾ ਸਗੋਂ ਸਮਾਜ ਨੂੰ ਬਿਹਤਰ ਬਣਾਉਣ ਵਿਚ ਵੀ ਆਪਣਾ ਯੋਗਦਾਨ ਦੇਣਾ ਹੁੰਦਾ ਹੈ | ਇਸ ਮੌਕੇ ਕਾਲਜ ਦੇ ਵਿਦਿਆਰਥੀ ਰਹੇ ਕੁੰਵਰਦੀਪ ਸਿੰਘ ਨੂੰ ਯੂ. ਪੀ. ਐੱਸ. ਸੀ. ਵਿਚ ਸਫਲਤਾ ਹਾਸਲ ਕਰਨ 'ਤੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੋਕਲ ਮੈਨੇਜਿੰਗ ਕਮੇਟੀ ਮੈਂਬਰ, ਸੀਨੀਅਰ ਫੈਕਲਟੀ ਮੈਡਮ ਨਿਵੇਦਕਾ, ਰਜਿਸਟਰਾਰ ਡਾਕਟਰ ਸੀਤਲ ਸਿੰਘ, ਜੁਆਇੰਟ ਸਟਾਫ਼ ਸੈਕਟਰੀ ਡਾਕਟਰ ਮੋਹਿਤ ਸ਼ਰਮਾ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ | ਸਟੇਜ ਸੰਚਾਲਨ ਦਾ ਕਾਰਜ ਡਾਕਟਰ ਗਿਰੀਸ਼ ਅਤੇ ਪ੍ਰੋਫੈਸਰ ਜਗਦੀਪ ਸਿੰਘ ਵਲੋਂ ਬਾਖ਼ੂਬੀ ਨਿਭਾਇਆ ਗਿਆ |