ਹੁਸ਼ਿਆਰਪੁਰ, 12 ਮਾਰਚ (ਨਰਿੰਦਰ ਸਿੰਘ ਬੱਡਲਾ)-ਕੁਟੀਆ ਸੰਤ ਬਾਬਾ ਰਣ ਸਿੰਘ ਜੱਲੋਵਾਲ ਦੇ ਮੁੱਖ ਸੇਵਾਦਾਰ ਭਾਈ ਉੂਧਮ ਸਿੰਘ ਦੀ ਛੇਵੀਂ ਬਰਸੀ 15 ਮਾਰਚ ਨੂੰ ਸੰਗਤਾਂ ਦੇ ਸਹਿਯੋਗ ਨਾਲ ਕੁਟੀਆ ਸੰਤ ਬਾਬਾ ਰਣ ਸਿੰਘ ਵਿਖੇ ਮਨਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨੀ ਜੱਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ | ਇਸ ਮੌਕੇ ਭਾਈ ਊਧਮ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ |