29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਰਕਾਰੀ ਕਾਲਜ ਵਿਖੇ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-03-2026
ਟਾਂਡਾ ਉੜਮੁੜ, 12 ਮਾਰਚ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਚ ਐੱਨ.ਐੱਸ.ਐੱਸ. ਅਤੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸੇਵਾਮੁਕਤ ਪਿ੍ੰਸੀਪਲ ਪਰਵਿੰਦਰ ਕੌਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਸਵਾਗਤੀ ਬੋਲਾਂ ਨਾਲ ਕੀਤੀ ਗਈ ਤੇ ਵਿਦਿਆਰਥੀਆਂ ਨੂੰ ਮਹਿਲਾਵਾਂ ਦੇ ਅਧਿਕਾਰਾਂ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਮਹਿਲਾ ਸ਼ਕਤੀ ਨੂੰ ਸਮਰਪਿਤ ਵੱਖ-ਵੱਖ ਸਭਿਆਚਾਰਕ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਮੁੱਖ ਮਹਿਮਾਨ ਪਰਵਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਿਲਾਵਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੇ ਬਿਨਾਂ ਸਮਾਜ ਦੀ ਤਰੱਕੀ ਅਸੰਭਵ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਵਿਦਿਆਰਥੀਆਂ ਵਿਚ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਮਹਿਲਾਵਾਂ ਦੇ ਸਨਮਾਨ ਦੀ ਮਹੱਤਤਾ ਨੂੰ ਸਮਝਾਉਣਾ ਹੈ | ਇਸ ਮੌਕੇ ਪ੍ਰੋ. ਸ਼ਵੇਤਾ ਸੰਗਰ, ਪ੍ਰੋ. ਰੂਬਿਨ, ਪ੍ਰੋ. ਕਵਿਤਾ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਤੇਜਿੰਦਰ, ਪ੍ਰੋ. ਪ੍ਰੀਆ, ਪ੍ਰੋ. ਸਿਮੀ, ਪ੍ਰੋ. ਨਵਨੀਤ ਅਤੇ ਪ੍ਰੋ. ਜਸਮੀਨ ਸਮੇਤ ਕਾਲਜ ਦੇ ਹੋਰ ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ | ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਨੇ ਬੱਚੀ ਦੀ ਅੱਖ ਦੀ ਪੁਤਲੀ ਬਦਲੀ ਕਰਵਾਈ ਅਗਲੀ ਖ਼ਬਰ ਕੀਰਤਨ ਦਰਬਾਰ 15 ਨੂੰ
Ad Position 24