29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਰਾਮਗੜ੍ਹ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 13-03-2026
ਰਾਮਗੜ੍ਹ ਸੀਕਰੀ, 12 ਮਾਰਚ (ਕਟੋਚ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਪਿ੍ੰਸੀਪਲ ਧੀਰਜ ਵਸ਼ਿਸ਼ਟ ਦੀ ਦੇਖ ਰੇਖ ਤੇ ਪ੍ਰਮੁੱਖ ਰਿਸੋਰਸ ਪਰਸਨ ਜਗਜੀਤ ਸਿੰਘ ਲੈਕਚਰਾਰ (ਸਟੇਟ ਅਵਾਰਡੀ) ਅਤੇ ਜ਼ਿਲ੍ਹਾ ਕੋਆਰਡੀਨੇਟਰ ਅਸ਼ੋਕ ਕਾਲੀਆ ਦੀ ਸੁਚੱਜੇ ਪ੍ਰਬੰਧਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਸੀਕਰੀ ਵਿਖੇ ਸਸਟੇਨੇਬਲ ਲਿਵਿੰਗ ਫ਼ਾਰ ਗ੍ਰੀਨਰ ਫਿਊਚਰ ਵਿਸ਼ੇ 'ਤੇ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਤਲਵਾੜਾ, ਕਮਾਹੀ ਦੇਵੀ ਅਤੇ ਹਾਜੀਪੁਰ ਬਲਾਕਾਂ ਦੇ ਕੁੱਲ 69 ਸਕੂਲਾਂ ਦੇ ਇੱਕੋ ਕਲੱਬ ਇੰਚਾਰਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਰਕਸ਼ਾਪ ਦਾ ਉਦਘਾਟਨ ਪਿ੍ੰ. ਧੀਰਜ ਵਸ਼ਿਸ਼ਟ ਵਲੋਂ ਕੀਤਾ ਗਿਆ ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਸਮਾਜ ਨੂੰ ਵਾਤਾਵਰਨ ਪ੍ਰਤੀ ਸੁਚੇਤ ਹੋਣ ਤੇ ਜ਼ੋਰ ਦਿੱਤਾ | ਉਨ੍ਹਾਂ ਦੇਸ਼ ਵਿਚ ਪਲਾਸਟਿਕ ਦੀ ਵੱਧ ਰਹੀ ਵਰਤੋ ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ | ਮੁੱਖ ਰਿਸੋਰਸ ਪਰਸਨ ਜਗਜੀਤ ਸਿੰਘ ਨੇ ਆਪਣੀ ਪੇਸ਼ਕਸ਼ ਵਿਚ ਸੋਲਿਡ ਵੇਸਟ ਮੈਨੇਜਮੈਂਟ ਵਿਸ਼ੇ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਰਿਸੋਰਸ ਪਰਸਨ ਹਰਦੀਪ ਕੁਮਾਰ ਨੇ ਵਰਮੀਕੰਪੋਸਟਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਰਮਨਦੀਪ ਸਿੰਘ ਲੈਕਚਰਾਰ ਨੇ ਵਾਤਾਵਰਨ ਸੁਰੱਖਿਆ ਲਈ ਲੋੜੀਂਦੇ ਉਪਰਾਲਿਆਂ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਕੋਆਰਡੀਨੇਟਰ ਅਸ਼ੋਕ ਕਾਲੀਆ ਨੇ ਵੀ ਸੰਬੋਧਿਤ ਕਰਦਿਆਂ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ਕਲਾਸਾਂ ਦੇ ਵੱਖ-ਵੱਖ ਵਰਗਾਂ ਅਧੀਨ ਪੋਸਟਰ ਮੁਕਾਬਲੇ ਵੀ ਕਰਵਾਏ ਗਏ ਅਤੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਇਆ ਮਹੀਨਾ ਦੇਣਾ ਸ਼ਲਾਘਾਯੋਗ ਕਦਮ- ਇੰਜੀ. ਸੁੱਚਾ ਸਿੰਘ ਅਗਲੀ ਖ਼ਬਰ ਸੁਸਾਇਟੀ ਨੇ ਬੱਚੀ ਦੀ ਅੱਖ ਦੀ ਪੁਤਲੀ ਬਦਲੀ ਕਰਵਾਈ
Ad Position 24