29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਇਆ ਮਹੀਨਾ ਦੇਣਾ ਸ਼ਲਾਘਾਯੋਗ ਕਦਮ- ਇੰਜੀ. ਸੁੱਚਾ ਸਿੰਘ

Ad Position 21
No active advertisement
ਅਜੀਤ ਡੈਸਕ 13-03-2026
ਹਾਜੀਪੁਰ, 12 ਮਾਰਚ (ਜੋਗਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਜੀ. ਸੁੱਚਾ ਸਿੰਘ ਹਾਜੀਪੁਰ ਨੇ ਗਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਇਕ ਹਜਾਰ ਰੁਪਏ ਦੇਣ ਦਾ ਜੋ ਫੈਸਲਾ ਕੀਤਾ ਗਿਆ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜਬੂਤ ਕਰਨ ਲਈ ਇਹ ਇਤਹਾਸਿਕ ਫੈਸਲਾ ਲਿਆ ਗਿਆ ਹੈ ਤੇ ਔਰਤਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਕੈਟਾਗਿਰੀ ਦੀਆਂ ਮਾਵਾਂ ਭੈਣਾ ਨੂੰ 1 ਹਜਾਰ ਰੁਪਏ ਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦੀ ਵਿਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਸੂਬੇ ਦੀਆਂ ਔਰਤਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਪੁਰਾ ਕਰਦਿਆਂ ਵਿਸ਼ਵ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਰਾਮਗੜ੍ਹ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ
Ad Position 24